Vijay inder Singla ਦੀ ਰਿਹਾਇਸ ਅੱਗੇ ਖਾਲੀ ਭਾਂਡੇ ਖੜਕਾਕੇ ਸਰਕਾਰ ਨੂੰ ਜਗਾਉਣ ਦੀ ਕੀਤੀ ਕੋਸ਼ਿਸ਼

‘ਸਿੰਗਲਾ ਤੇਰੇ ਸੜਕ ਉਤੇ ਖਾਲੀ ਭਾਂਡੇ ਖੜਕਦੇ’

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 26 ਮਾਰਚ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ 17 ਮਾਰਚ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਇਸ਼ ਅੱਗੇ ਸ਼ੁਰੂ ਕੀਤਾ ਧਰਨਾ ਲਗਾਤਾਰ ਜਾਰੀ ਹੈ। ਅੱਜ ਆਂਗਣਵਾੜੀ ਯੂਨੀਅਨ ਦੀਆਂ ਵਰਕਰਾਂ ਨੇ ਪਹਿਲਾਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਬੰਦ ਵਿੱਚ ਸ਼ਮੂਲੀਅਤ ਕੀਤੀ ਅਤੇ ਇਸ ਤੋਂ ਪਿੱਛੇ ਸਿੱਖਿਆ ਮੰਤਰੀ ਦੀ ਰਿਹਾਇਸ ਅੱਗੇ ਖਾਲੀ ਭਾਂਡੇ ਖੜਕਾਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ।

ਅੱਜ ਧਰਨੇ ਵਿੱਚ ਬਲਾਕ ਅਹਿਮਦਗੜ੍ਹ ਦੀਆਂ ਵਰਕਰਾਂ, ਹੈਲਪਰਾਂ ਨੇ ਕੁਲਦੀਪ ਕੌਰ ਬਲਾਕ ਪ੍ਰਧਾਨ ਬਲਾਕ ਸਕੱਤਰ ਸੁਖਪਾਲ ਕੌਰ ਦੀ ਅਗਵਾਈ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਮੇ ਸੂਬਾ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਅਤੇ ਮੀਤ ਪ੍ਰਧਾਨ ਗੁਰਮੇਲ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ  ਆਂਗਣਵਾੜੀ ਕੇਂਦਰਾਂ ਵਿੱਚ ਕੰਮ ਕਰਦੀਆਂ ਮਹਿਲਾ ਵਰਕਰਾਂ ਨੇ ਕਈ ਦਿਨਾਂ ਤੋਂ ਦਿਨ ਰਾਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਗਾਇਆ, ਪਰ ਸਿੱਖਿਆ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਆਪਣਾ ਘਰ ਹੀ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਵੱਲੋਂ ਜੋ ‘ਸਿੰਗਲਾ ਤੇਰੇ ਸੜਕ ਉਤੇ ਖਾਲੀ ਭਾਂਡੇ ਖੜਕਦੇ’ ਨਾਅਰੇ ਹੇਠ ਭਾਂਡੇ ਖੜਕਾਕੇ ਪ੍ਰਦਰਸ਼ਨ ਕੀਤਾ ਗਿਆ ਉਸਦਾ ਮੁੱਖ ਮਕਸਦ ਪੰਜਾਬ ਸਰਕਾਰ ਨੂੰ ਜਗਾਉਣਾ ਸੀ।

ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 17 ਮਾਰਚ ਤੋਂ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਦੇ ਰਹੀਆਂ ਹਨ, ਪ੍ਰੰਤੂ ਸਰਕਾਰ ਇਸ ਗੂੰਗੀ ਬੋਲੀ ਸਰਕਾਰ ਕੋਲ ਗੱਲ ਸੁਣਨ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੈਂਦੇ ਮੀਂਹ ਵਿੱਚ ਸਾਰੀ ਰਾਤ ਔਰਤਾਂ ਨੇ ਖੁੱਲ੍ਹੇ ਅਸਮਾਨ ਹੇਠ ਕੱਟੀ, ਪ੍ਰੰਤੂ ਸਰਕਾਰ ਗੱਲ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਇਸਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਉਨ੍ਹਾਂ ਕਿਹਾ ਕਿ ਕੇਂਦਰ ਤੋਂ ਵੀ ਪਹਿਲ ਕਦਮੀ ਕਰ ਪੰਜਾਬ ਸਰਕਾਰ ਨੇ 2017 ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਗਈਆਂ ਹਨ ।ਜਿਸ ਨਾਲ ਆਈ.ਸੀ.ਡੀ.ਐਸ ਸਕੀਮ ਨੂੰ ਖਾਤਮੇ ਵੱਲ ਧੱਕਿਆ ਜਾ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਮੁੜ ਆਂਗਣਵਾੜੀਆਂ ਦੀਆਂ ਰੌਣਕਾਂ ਬਣਾਉਣ ਲਈ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਸੰਗਰੂਰ ਵਿਖੇ ਪੱਕਾ ਮੋਰਚਾ ਲਾਇਆ ਗਿਆ । ਕਿਉਂਕਿ ਪਿਛਲੇ ਤਿੰਨ ਸਾਲਾਂ ਤੋਂ ਸਾਂਝਾ ਫੈਸਲਾ 27/11/2017 ਨੂੰ ਹੋਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਨਿਚਲੇ ਪੱਧਰ ਤੇ ਲਾਗੂ ਨਹੀਂ ਕੀਤਾ ਗਿਆ । 15 ਅਕਤੂਬਰ ਦੀ ਯੂਨੀਅਨ ਨੁਮਾਇੰਦਿਆਂ ਅਤੇ ਸਿੱਖਿਆ ਮੰਤਰੀ  ਵਿਚਾਲੇ  ਹੋਈ ਬੈਠਕ ਵਿਚ ਹੱਲ ਦਾ ਭਰੋਸਾ ਦਿੱਤਾ ਗਿਆ ਸੀ । ਪਰ ਪੰਜ ਮਹੀਨੇ ਬੀਤਣ ਦੇ ਬਾਅਦ ਵੀ ਜਿਉਂ ਦੇ ਤਿਉਂ ਹਨ ।ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਹੈਲਪਰਾਂ ਵਿੱਚ ਤਿੱਖਾ ਰੋਸ ਹੈ। ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਹੋ ਰਹੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਯੂਨੀਅਨ  ਮੰਗ  ਕਰਦੀ ਹੈ ਕਿ 1/10/2018 ਨੂੰ ਲਾਗੂ ਕੇਂਦਰ ਸਰਕਾਰ ਦੁਆਰਾ ਵਧਾਏ  ਮਾਨਭੱਤੇ ਵਿਚੋਂ 40% ਕਟੌਤੀ ਨੂੰ  ਖਤਮ ਕਰਦੇ ਹੋਏ ਆਂਗਨਵਾੜੀ ਵਰਕਰ ਦੇ 600  ਮਿੰਨੀ ਵਰਕਰ 500 ਹੈਲਪਰ ਦੇ300 ਰੁਪਏ ਤੁਰੰਤ ਬਕਾਏ ਸਮੇਤ ਲਾਗੂ ਕੀਤੇ ਜਾਣ, ਪ੍ਰੀ ਪ੍ਰਾਇਮਰੀ ਕਲਾਸਾਂ ਆਈਸੀਡੀਐੱਸ ਦਾ ਅਨਿੱਖੜਵਾਂ ਅੰਗ ਹਨ ਅਤੇ ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਣਵਾੜੀ ਕੇਂਦਰ ਦਾ ਸ਼ਿੰਗਾਰ ਹਨ ਇਸ ਲਈ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਕੇਂਦਰ ਵਿਚ ਯਕੀਨੀ ਬਣਾਇਆ ਜਾਵੇ

Jeeo Punjab Bureau

Leave A Reply

Your email address will not be published.