ਕੇਂਦਰ ਨੇ ਵਿਆਜ ਦਰਾਂ ਘਟਾਉਣ ਦਾ ਫੈਸਲਾ ਲਿਆ ਵਾਪਸ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 1 ਅਪ੍ਰੈਲ

ਕੇਂਦਰ ਦੀ ਮੋਦੀ ਸਰਕਾਰ ਨੇ ਪੀ.ਪੀ.ਐਫ. , ਸੁਕੰਨਿਆਂ ਸਮ੍ਰਿਧੀ ਸਮੇਤ ਹੋਰ ਸਾਰੀਆਂ ਛੋਟੀਆਂ ਬੱਚਤ ਯੋਜਨਾਵਾਂ ਦੀਆਂ ਵਿਆਜ ਦਰਾਂ ਘਟਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ 31 ਮਾਰਚ ਨੂੰ ਪੀ.ਪੀ.ਐਫ. , ਸੁਕੰਨਿਆਂ ਸਮ੍ਰਿਧੀ ਵਰਗੀਆਂ ਸਾਰੀਆਂ ਛੋਟੀਆਂ ਬੱਚਤ ਯੋਜਨਾਵਾਂ ਦੀਆਂ ਵਿਆਜ ਦਰਾਂ ਘਟਾਉਣ ਦਾ ਐਲਾਨ ਕੀਤਾ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਵਿਆਜ ਦਰਾਂ ਘਟਾਉਣ ਦਾ ਫੈਸਲਾ ਵਾਪਸ ਲੈਣ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ।

Jeeo Punjab Bureau

Leave A Reply

Your email address will not be published.