VIDEO-ਰਾਕੇਸ਼ ਟਿਕੈਤ ਉੱਤੇ ਹੋਇਆ ਜਾਨਲੇਵਾ ਹਮਲਾ

ਜੀਓ ਪੰਜਾਬ ਬਿਊਰੋ

ਚੰਡੀਗੜ 2 ਅਪ੍ਰੈਲ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਉਤੇ ਕੁਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਰਾਕੇਸ਼ ਟਿਕੈਤ ਨੇ ਹਮਲੇ ਦੀ ਜਾਣਕਾਰੀ ਖੁਦ ਦਿੱਤੀ ਹੈ ਅਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਰਾਕੇਸ਼ ਟਿਕੈਤ ਉਤੇ ਹੋਏ ਹਮਲੇ ਤੋਂ ਬਾਅਦ ਲੋਕਾਂ ਨੇ ਸੜਕ ਉਤੇ ਜਾਮ ਲਗਾ ਦਿੱਤਾ। ਬਚਾਅ ਇਹ ਰਿਹਾ ਕਿ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਿਆ।

ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਤਤਾਰਪੁਰ ਚੌਰਾਹਾ, ਬਾਨਸੂਰ ਰੋਡ ਉਤੇ ਭਾਜਪਾ ਦੇ ਵਰਕਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਰਾਕੇਸ਼ ਟਿਕੈਤ ਅਲਵਰ ਜ਼ਿਲ੍ਹੇ ਦੇ ਹਰਸੋਲੀ ਵਿੱਚ ਇਕ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਗਏ ਸਨ, ਜਿੱਥੋਂ ਵਾਪਸ ਆਉਂਦੇ ਸਮੇਂ ਉਨ੍ਹਾਂ ਉਤੇ ਹਮਲਾ ਕੀਤਾ ਗਿਆ।

Leave A Reply

Your email address will not be published.