ਟਿਕੈਤ ਦੇ ਕਾਫਲੇ ‘ਤੇ ਹਮਲਾ ਕਰਨ ਵਾਲੇ 14 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ , 3 ਅਪ੍ਰੈਲ

ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ ਏਬੀਵੀਪੀ ਨੇਤਾ ਸਣੇ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਤਤਾਰਪੁਰ ਲਾਂਘਾ ‘ਤੇ ਹਮਲਾ ਕੀਤਾ ਗਿਆ ਸੀ। ਟਿਕੈਤ ‘ਤੇ ਇਹ ਹਮਲਾ ਉਸ ਸਮੇਂ ਹੋਇਆ ,ਜਦੋਂ ਉਹ ਸਾਵਲੀ ਵਿੱਚ ਸਭਾ ਕਰਨ ਤੋਂ ਬਾਅਦ ਬਾਂਸੂਰ ਵਿੱਚ ਸਭਾ ਕਰਨ ਲਈ ਜਾ ਰਹੇ ਸਨ। ਐਫਆਈਆਰ ਅਨੁਸਾਰ ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਸ਼ੁੱਕਰਵਾਰ ਸ਼ਾਮ ਨੂੰ 33 ਵਿਅਕਤੀਆਂ ਨੇ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਹੁਣ ਤੱਕ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਪੁਲਿਸ ਵੱਲੋਂ ਇਨ੍ਹਾਂ ‘ਤੇ ਧਾਰਾ 307, 398, 332, 53, 145, 46, 47,48,49,323,41,506 ਤੇ 427 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ABVP ਦੇ ਵਰਕਰ ਕੁਲਦੀਪ ਯਾਦਵ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ , ‘ ਸਰਕਾਰ ਮੇਰੇ ‘ਤੇ ਹਮਲੇ ਲਈ ਜ਼ਿੰਮੇਵਾਰ ਹੈ। ਉਸਨੇ ਇਸ ਹਮਲੇ ਨੂੰ ਯੋਜਨਾਬੱਧ ਵੀ ਦੱਸਿਆ ਹੈ। ਉਨ੍ਹਾਂ ਕਿਹਾ ਅਸੀਂ ਕੋਈ ਰਾਜਨੀਤਿਕ ਪਾਰਟੀ ਨਹੀਂ ਹਾਂ। ਸਾਡਾ ਵਿਰੋਧ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਹੈ, ਅਸੀਂ ਭਾਜਪਾ ਦਾ ਵਿਰੋਧ ਨਹੀਂ ਕਰ ਰਹੇ। 

Jeeo Punjab Bureau

Leave A Reply

Your email address will not be published.