ਫੈਸਲਾ- “ਪੰਜਾਬ ਫਾਰ ਫਾਰਮਰਜ਼” ਨਾਮ ਦਾ ਬਣਾਇਆ ਜਾਵੇਗਾਇਕ ਫ਼ਰੰਟ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 3 ਅਪ੍ਰੈਲ 2021

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਦੀਆਂ ਕਿਸਾਨ, ਮਜ਼ਦੂਰ, ਔਰਤ, ਮੁਲਾਜ਼ਮ, ਵਿਦਿਆਰਥੀ, ਨੌਜਵਾਨ, ਆੜ੍ਹਤੀ, ਟਰਾਂਸਪੋਰਟ, ਅਧਿਆਪਕ,  ਯੂਨੀਵਰਸਿਟੀ ਮੁਲਾਜ਼ਮ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੀ ਸਾਂਝੀ ਬੈਠਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਐਸ਼ੋਸੀਏਸ਼ਨ, ਪੀਏਯੂ ਐਂਪਲਾਇਜ਼ ਐਸ਼ੋਸੀਏਸ਼ਨ ਅਤੇ ਪੀਏਯੂ ਸਟੂਡੈਂਟਸ ਐਸ਼ੋਸੀਏਸ਼ਨ ਦੀ ਅਗਵਾਈ ਹੇਠ ਹੋਈ ਇਸ ਵਿਚਾਰ-ਚਰਚਾ ‘ਚ 100 ਤੋਂ ਵੱਧ ਜਥੇਬੰਦੀਆਂ ਨੇ ਹਿੱਸਾ ਲਿਆ।

ਵਾਢੀ ਦੇ ਸੀਜ਼ਨ ਵਿੱਚ ਕਿਸਾਨ ਮਜ਼ਦੂਰਾਂ ਨੂੰ ਦਿੱਲੀ ਦੇ ਮੋਰਚਿਆਂ ਤੋਂ ਆਪਣੇ ਖੇਤਾਂ ਵੱਲ ਜਾਣਾ ਪਵੇਗਾ ਅਤੇ ਦਿੱਲੀ ਦੇ ਮੋਰਚੇ ਨੂੰ ਇਸ ਦੌਰਾਨ ਵੀ ਉਨੀ ਹੀ ਤਾਕਤ ਵਿੱਚ ਰੱਖਿਆ ਜਾਵੇ। ਨਾਲ ਹੀ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨ ਜਥੇਬੰਦੀਆਂ ਤੋਂ ਬਾਹਰ ਮਿਲ ਰਹੇ ਸਮਰਥਨ ਨੂੰ ਜਥੇਬੰਦ ਕਰਨ ਲਈ ਪੰਜਾਬ ਦੀਆਂ ਜਥੇਬੰਦੀਆਂ ਨੇ ਇੱਕ ਮੀਟਿੰਗ ਕਰਨ ਦਾ ਸੁਝਾਅ ਦਿੱਤਾ ਸੀ।

ਸਵੇਰੇ 10 ਵਜੇ ਸ਼ੁਰੂ ਹੋਈ ਇਸ ਵਿਚਾਰ-ਚਰਚਾ ‘ਚ ਸੰਯਕਤ ਕਿਸਾਨ ਮੋਰਚੇ ਦੇ ਡਾ. ਦਰਸ਼ਨ ਪਾਲ ਨੇ ਭੂਮਿਕਾ ਵਿੱਚ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਨੇ ਇਸ ਅੰਦੋਲਨ ਦੇ ਰਾਹੀਂ ਆਪਣੇ ਜਨੂੰਨ ਨੂੰ ਕਾਇਮ ਰੱਖਿਆ ਹੈ। ਨਾਲ ਹੀ ਉਹਨਾਂ ਕਿਹਾ ਕਿ ਸਿੱਖੀ ਭਾਵਨਾ ਨੇ ਇਸ ਘੋਲ ਰਾਹੀਂ ਜ਼ੁਲਮ ਦੇ ਖਿਲਾਫ ਲੜਨ ਦੇ ਆਪਣੇ ਭਾਵ ਨੂੰ ਕਾਇਮ ਰੱਖਿਆ ਹੈ।

ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਵਿਸਥਾਰ ਨਾਲ ਕਿਸਾਨ- ਮੋਰਚੇ ਦੇ ਹਾਲਾਤਾਂ ਵਾਰੇ ਚਰਚਾ ਕੀਤੀ ਅਤੇ ਪੰਜਾਬ ਦੇ ਲੋਕਾਂ ਦਾ ਇਸ ਅੰਦੋਲਨ ਵਿੱਚ ਤਨ ਮਨ ਧਨ ਨਾਲ ਸਹਿਯੋਗ ਕਰਨ ਲਈ ਧੰਨਵਾਦ ਕੀਤਾ।

ਸੰਯਕਤ ਕਿਸਾਨ ਮੋਰਚੇ ਅਤੇ ਅੱਜ ਦੇ ਪ੍ਰੋਗਰਾਮ ਵਿੱਚ ਪਹੁੰਚੀਆਂ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਨੇ ਫੈਸਲਾ ਕੀਤਾ ਹੈ ਕਿ “ਪੰਜਾਬ ਫਾਰ ਫਾਰਮਰਜ਼” ਨਾਮ ਤੋਂ ਇਕ ਫ਼ਰੰਟ ਬਣਾਇਆ ਜਾਵੇਗਾ ,ਜਿਸਦੀ ਪਹਿਲੀ ਮੀਟਿੰਗ 7 ਅਪ੍ਰੈਲ 2021 ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਚ ਹੋਵੇਗੀ। ਇਸ ਰਾਹੀਂ ਇਹ ਯੋਜਨਾ ਬਣਾਈ ਜਾਵੇਗੀ ਕਿ ਵਾਢੀ ਦੇ ਸਮੇਂ ਦਿੱਲੀ ਮੋਰਚੇ ਵਿੱਚ ਡਿਊਟੀਆ ਵੰਡ ਕੇ ਸ਼ਮੂਲੀਅਤ ਵਧਾਈ ਜਾਵੇ।

ਮੀਟਿੰਗ ਵਿੱਚ ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਸਾਨ ਮਜ਼ਦੂਰ ਏਕਤਾ ਦੀ ਗੱਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੋਰਚੇ ਵਿੱਚ ਮਜ਼ਦੂਰਾਂ ਦੀ ਭਾਰੀ ਸ਼ਮੂਲੀਅਤ ਵੇਖਣ ਨੂੰ ਮਿਲੇਗੀ। ਕੇੰਦਰ ਸਰਕਾਰ ਵਲੋਂ 4 ਲੇਬਰ ਕੋਡ ਹੁਣੇ ਨਾ ਲਾਗੂ ਕਰਨ ਨੂੰ ਮਜ਼ਦੂਰ ਅਤੇ ਕਿਸਾਨੀ ਘੋਲ ਦੀ ਜਿੱਤ ਮੰਨਦੇ ਕਿਹਾ ਕਿ ਹੁਣ ਕਿਸਾਨ ਮਜ਼ਦੂਰ ਮਿਲਕੇ ਨਿੱਜੀਕਰਨ ਖਿਲਾਫ ਲੜਾਈ ਲੜਨਗੇ।

ਇਸ ਦੌਰਾਨ ਪਹੁੰਚੀਆਂ ਸਾਰੀਆਂ ਜਥੇਬੰਦੀਆਂ ਨੇ ਭਰੋਸਾ ਦਿੱਤਾ ਕਿ ਉਹ ਦਿਲ ਖੋਲ੍ਹ ਕੇ ਮੋਰਚੇ ਨੂੰ ਮਜ਼ਬੂਤੀ ਦੇਣਗੇ। ਇਸ ਦੌਰਾਨ ਪਹੁੰਚੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਦਿੱਲੀ ਮੋਰਚੇ ਵਿੱਚ ਮੈਡੀਕਲ ਸਹੂਲਤ ਅਤੇ ਐਂਬੂਲੈਂਸ ਅਤੇ ਹੋਰ ਸਹੂਲਤਾਂ ਦੀ ਕੋਈ ਕਮੀ ਨਹੀਂ ਆਵੇਗੀ। ਪੁਲਿਸ ਦੀ ਗੋਲੀ ਤੋਂ ਸ਼ਹੀਦ ਹੋਏ ਨਵਰੀਤ ਸਿੰਘ ਦੇ ਦਾਦਾ ਜੀ ਅਤੇ ਬਾਬਾ ਹਰਦੀਪ ਸਿੰਘ ਜੀ ਡਿਬਡਿਬਾ ਵੀ ਇਸ ਮੌਕੇ ਮੌਜੂਦ ਰਹੇ।

ਸੰਯੁਕਤ ਕਿਸਾਨ ਮੋਰਚੇ ਨੇ ਅੱਜ ਰੋਹਤਕ ਦੇ ਨਜ਼ਦੀਕ ਅਸਥਲ ਬੋਹਰ ਵਿਖੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ।

ਲੋਕ-ਵਿਰੋਧੀ ਨੀਤੀਆਂ ਕਾਰਨ ਜਨਤਾ ਤੋਂ ਵੱਖ ਹੋਏ ਭਾਜਪਾ-ਜੇਜੇਪੀ ਸੱਤਾਧਾਰੀ ਗੱਠਜੋੜ, ਹਰਿਆਣਾ ਵਿਚ ਪੁਲਿਸ ਰਾਜ ਸਥਾਪਤ ਕਰਨ ‘ਤੇ ਤੁਲੇ ਹੋਏ ਹਨ।  ਪ੍ਰਾਪਰਟੀ ਕਾਨੂੰਨ ਦਾ ਉਦੇਸ਼ ਸੰਵਿਧਾਨ ਦੁਆਰਾ ਦਿੱਤੇ ਵਿਰੋਧ ਦੇ ਅਧਿਕਾਰ ਦੀ ਗਾਰੰਟੀ ਨੂੰ ਵੀ ਰੋਕਣਾ ਹੈ। ਐਸਕੇਐਮ ਨੇ ਭਾਜਪਾ ਸਰਕਾਰ ਤੋਂ ਸੱਤਾ ਲਿਆਉਣ ਵਾਲਿਆਂ ਖ਼ਿਲਾਫ਼ ਜੰਗ ਛੇੜਨ ਦੀ ਬਜਾਏ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੀ ਮੰਗ ਕੀਤੀ।

Jeeo Punjab Bureau

Leave A Reply

Your email address will not be published.