ਅਕਾਲੀ ਦਲ ਨੇ Congress ਸਰਕਾਰ ਅਤੇ ਆਮ ਆਦਮੀ ਪਾਰਟੀ ਵਿਰੁੱਧ ਲਗਾਇਆ ਧਰਨਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 5 ਅਪ੍ਰੈਲ

ਅਕਾਲੀ ਦਲ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ ਵਿਰੁੱਧ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਧਰਨਾ ਲਗਾਇਆ ਗਿਆ। ਅਕਾਲੀ ਦਲ ਨੇ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰਾ ਨਾ ਕਰਨ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਕੀਤੇ ਜਾ ਰਹੇ ਇਸ਼ਤਿਹਾਰਬਾਜ਼ੀ ਰਾਹੀਂ ਕੀਤੇ ਜਾ ਰਹੇ ਪ੍ਰਚਾਰ ਵਿਰੁਧ ਧਰਨਾ ਦਿੱਤਾ ਗਿਆ। ਅਕਾਲੀ ਦਲ ਨੇ ਕਾਂਗਰਸ ਸਰਕਾਰ ‘’ਤੇ ਦੋਸ਼ ਲਗਾਇਆ ਕਿ ਉਨ੍ਹਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੀ ਅਤੇ ਆਮ ਆਦਮੀ ਪਾਰਟੀ ਉਤੇ ਦੋਸ਼ ਲਗਾਇਆ ਕਿ ਉਹ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਭਰਮਾਉਣ ਦਾ ਯਤਨ ਕਰ ਰਹੀ ਹੈ, ਲੋਕ ਸੁਚੇਤ ਰਹਿਣ।

Jeeo Punjab Bureau

Leave A Reply

Your email address will not be published.