ਇਮਾਰਤ ਡਿੱਗਣ ਨਾਲ ਦਰਜਨ ਤੋਂ ਵੱਧ ਮਜ਼ਦੂਰ ਮਲਬੇ ਹੇਠ ਦੱਬੇ, 3 ਮਜ਼ਦੂਰਾਂ ਦੀ ਮੌਤ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 5 ਅਪ੍ਰੈਲ

 ਲੁਧਿਆਣਾ ਦੇ ਡਾਬਾ ਰੋਡ ਨਜ਼ਦੀਕ ਇਲਾਕੇ ਵਿਚ ਅੱਜ ਟਰੈਕਟਰ ਪਾਰਟਸ ਬਣਾਉਣ ਵਾਲੀ ਫ਼ੈਕਟਰੀ ਦੀ ਤੀਜੀ ਮੰਜ਼ਿਲ ਦਾ ਲੈਂਟਰ ਡਿੱਗਣ ਕਰ ਕੇ ਵਾਪਰੇ ਹਾਦਸੇ ਦੇ ਵਿਚ 3 ਮਜ਼ਦੂਰਾਂ ਦੀ ਮੌਤ ਦੀ ਪੁਸ਼ਟੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਹੁਣ ਤੱਕ 34 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ , ਜਿਨ੍ਹਾਂ ਵਿਚੋਂ ਕਈਆਂ ਦੇ ਸੱਟਾਂ ਵੀ ਵੱਜੀਆਂ ਹਨ | ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹਾਦਸੇ ‘ਚ ਲਾਪਰਵਾਹੀ ਵਰਤਣ ਵਾਲੇ ਲੋਕਾਂ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ, ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ |ਹਾਲਾਂਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹਨ , ਜਿਨ੍ਹਾਂ ਦੀ ਭਾਲ ਪੁਲਿਸ ਕਰ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਵੇਰੇ ਇਹ ਮੰਦਭਾਗਾ ਹਾਦਸਾ ਵਾਪਰਿਆ ਜਿਸ ਤੋਂ ਬਾਅਦ ਤੁਰੰਤ ਐਨ.ਡੀ.ਆਰ.ਐਫ. ਤੇ ਹੋਰ ਰਾਹਤ ਕਾਰਜ ਟੀਮਾਂ ਨੂੰ ਤੁਰੰਤ ਭੇਜਿਆ ਗਿਆ 

Jeeo Punjab Bureau

Leave A Reply

Your email address will not be published.