ਸ਼੍ਰੋਮਣੀ ਅਕਾਲੀ ਦਲ ਵੱਲੋਂ Congress ਤੇ AAP ਖਿਲਾਫ ਸਾਰੇ ਹਲਕਿਆਂ ਵਿਚ ਜ਼ੋਰਦਾਰ ਰੋਸ ਧਰਨੇ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 5 ਅਪ੍ਰੈਲ

ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਸੂਬੇ ਦੇ ਸਾਰੇ ਹਲਕਿਆਂ ਵਿਚ ਜ਼ੋਰਦਾਰ ਰੋਸ ਧਰਨੇ ਦੇ ਕੇ ਦੱਸਿਆ ਕਿ ਕਿਵੇਂ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਹਿੱਤਾਂ ਦਾ ਨੁਕਸਾਨ ਕਰਦਿਆਂ ਕੇਂਦਰ ਨਾਲ ਰਲ ਕੇ ਫਿਕਸ ਮੈਚ ਖੇਡ ਰਹੇ ਹਨ ਤੇ ਕਿਵੇਂ ਆਮ ਆਦਮੀ ਪਾਰਟੀ ਨੇ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਜ਼ਰੂਰੀ ਵਸਤਾਂ ਸੋਧ ਐਕਟ ਲਾਗੂ ਕਰਨ ਲਈ ਸਹਿਮਤੀ ਦੇ ਕੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ।

ਇਹਨਾਂ ਧਰਨਿਆਂ ਸੂਬੇ ਭਰ ਵਿਚ ਦੌਰਾਨ ਹਜ਼ਾਰਾਂ ਲੋਕ ਅਕਾਲੀ ਦਲ ਦੀ ਹਮਾਇਤ ਵਿਚ ਸੜਕਾਂ ’ਤੇ ਉਤਰ ਆਏ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿਖੇ ਧਰਨੇ ਦੀ ਅਗਵਾਈ ਕੀਤੀ ਜਦਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਹਲਕੇ ਵਿਚ ਧਰਨੈ ਦੀ ਅਗਵਾਈ ਕੀਤੀ। ਇਸੇ ਤਰੀਕੇ ਅਕਾਲੀ ਦਲ ਦੇ ਆਗੂਆਂ ਨੇ ਕਾਂਗਰਸ ਤੇ ਆਪ ਦੇ ਖਿਲਾਫ ਸੂਬੇ ਭਰ ਵਿਚ ਧਰਨੇ ਦੀ ਅਗਵਾਈ ਕੀਤੀ।

ਇਹਨਾਂ ਰੋਸ ਧਰਨਿਆਂ ਦੌਰਾਨ ਇਹ ਦੱਸਿਆ ਗਿਆ ਕਿ ਕਿਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਰਲ ਕੇ ਫਿਕਸ ਮੈਚਡ ਖੇਡ ਰਹੇ ਹਨ ਅਤੇ ਕਿਸਾਨਾਂ ਦੀ ਹਮਾਇਤ ਕਰਨ ਦਾ ਸਿਰਫ ਵਿਖਾਵਾ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਇਹ ਵੀ ਦੱਸਿਆ ਗਿਆ ਕਿ ਕਿਵੇਂ ਮੁੱਖ ਮੰਤਰੀ ਉਸ ਕਮੇਟੀ ਦਾ ਹਿੱਸਾ ਸਨ ਜਿਸਨੇ ਖੇਤੀਬਾੜੀ ਆਰਡੀਨੈਂਸ ਤਿਆਰ ਕੀਤੇ  ਤੇ ਕਿਵੇਂ ਉਹਨਾਂ ਨੇ ਪਹਿਲਾਂ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਉਹੀ ਵਿਵਸਥਾਵਾਂ ਉਸ ਵਿਚ ਸ਼ਾਮਲ ਕੀਤੀਆਂ ਜੋ ਹੁਣ ਖੇਤੀਬਾੜੀ ਕਾਨੂੰਨਾਂ ਵਿਚ ਸ਼ਾਮਲ ਹਨ ਜਿਹਨਾਂÇ ਖਲਾਫ ਕਿਸਾਨ ਸੰਘਰਸ਼ ਕਰ ਰਹੇ ਹਨ। ਧਰਨਿਆਂ ਵਿਚ ਇਹ ਵੀ ਦੱਸਿਆ ਗਿਆ ਕਿ ਕਿਵੇਂ ਮੁੱਖ ਮੰਤਰੀ ਨੇ ਆੜ੍ਹਤੀਆਂ ਨੁੰ ਦਰ ਕਿਨਾਰ ਕਰ ਕੇ ਕਿਸਾਨਾਂ ਦੇ ਹਿੱਤਾਂ ਦਾ ਨੁਕਸਾਨ ਕਰਨ ਲਈ ਲਿਆਂਦੀ ਡੀ ਬੀ ਟੀ ਯੋਜਨਾ ਵਾਸਤੇ ਸਹਿਮਤੀ ਦਿੱਤੀ ਤੇ ਕਿਸਾਨਾਂ ਦੇ ਹਿੱਤ ਵੇਚੇ।

ਇਹਨਾਂ ਧਰਨਿਆਂ ਵਿਚ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦੋਗਲੇਪਨ ਨੁੰ ਵੀ ਉਜਾਗਰ ਕੀਤਾ ਗਿਆ ਤੇ ਦੱਸਿਆ ਗਿਆ ਕਿ ਕਿਵੇਂ ਉਹਨਾਂ ਹਮੇਸ਼ਾ ਕਿਸਾਨ ਅੰਦੋਲਨ ਦੇ ਖਿਲਾਫ ਕੰਮ ਕੀਤਾ। ਇਹ ਵੀ ਦੱਸਿਆ ਗਿਆ ਕ ਅਰਵਿੰਦ ਕੇਜਰੀਵਾਲ ਦੇਸ਼ ਦੇ ਪਹਿਲੇ ਮੁੱਖ ਮੰਤਰੀ ਹਨ ਜਿਹਨਾਂ ਦੀ ਸਰਕਾਰ ਨੇ ਤਿੰਨ ਖੇਤੀਬਾੜੀ ਕਾਨੂੰਨ ਦਿੱਲੀ ਵਿਚ ਲਾਗੂ ਕੀਤੇ ਤੇ ਕਿਵੇਂ ਉਹਨਾਂ ਦੀ ਸਰਕਾਰ ਨੇ ਜਨਵਰੀ ਵਿਚ ਜੇਲ੍ਹਾਂ ਵਿਚ ਝੂਠੇ ਦੋਸ਼ਾਂ ਹੇਠਾ ਡੱਕੇ ਸਿੱਖ ਨੌਜਵਾਨਾਂ ਦੀ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਵੀ ਦੱਸਿਆ ਗਿਆ ਕਿ ਕਿਵੇਂ ਭਗਵੰਤ ਮਾਨ ਨੇ ਕਾਰਪੋਰੇਟ ਘਰਾਣਿਆਂ ਨਾਲ ਸੌਦੇਬਾਜ਼ੀ ਕਰ ਕੇ  ਖੁਰਾਕ ਤੇ ਖਪਤਕਾਰ ਮਾਮਲਿਆਂ ਦੀ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਜ਼ਰੂਰੀ ਵਸਤਾਂ ਸੋਧ ਐਕਟ ਲਾਗੂ ਕਰਨ ਲਈ ਸਹਿਮਤੀ ਦੇ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ।  ਬੁਲਾਰਿਆਂ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਕਿਸਾਨਾਂ ਨੂੰ ਮੂਰਖ ਬਣਾਉਣ ਦਾ ਹਾਲੇ ਵੀ ਯਤਨ ਕਰ ਰਿਹਾ ਹੈ ਜਦਕਿ ਕਮੇਟੀ ਦੀ ਰਿਪੋਰਟ ਵਿਚ ਸਪਸ਼ਟ ਦੱਸਿਆ ਗਿਆ ਹੈ ਕਿ ਉਸਨੇ ਸੋਧਿਆ ਹੋਇਆ ਜ਼ਰੂਰੀ ਵਸਤਾਂ ਐਕਟ ਲਾਗੂ ਕਰਨ ਲਈ ਸਹਿਮਤੀ ਦਿੱਤੀ।

ਧਰਨਿਆਂ ਵਿਚ ਇਹ ਵੀ ਦੱਸਿਆ ਗਿਆ ਕਿ ਕਿਵੇਂ ਕਾਂਗਰਸ ਸਰਕਾਰ ਨੇ ਕਸੂਤੇ ਫਸੇ ਲੋਕਾਂ ਦਾ ਲੱਕ ਤੋੜਿਆਂ ਖਾਸ ਤੌਰ ’ਤੇ ਕਿਸਾਨਾਂ, ਵਪਾਰੀਆਂ, ਗਰੀਬਾਂ, ਦਲਿਤਾਂ,  ਮੁਲਾਜ਼ਮਾਂ ਤੇ ਬੇਰੋਜ਼ਗਾਰ ਨੌਜਵਾਨਾਂ ਦਾ ਲੱਕ ਤੋੜਿਆ।  ਬੁਲਿਾਰਆਂ ਨੇ ਇਹ ਵੀ ਦੱਸਿਆ ਕਿ ਕਿਵੇਂ ਬਿਜਲੀ ਦਰਾਂ ਵਿਚ ਵਾਧਾ ਕਰ ਕੇ ਇਹ 5 ਰੁਪਏ ਤੋਂ ਵਧਾ ਕੇ 10 ਰੁਪਏ ਕੀਤੀਆਂ ਗਈਆਂ ਤੇ ਪੈਟਰੋਲ ਤੇ ਡੀਜ਼ਲ ’ਤੇ ਸੂਬੇ ਦੇ ਝੱਲੇ ਨਾ ਸਕਣ ਵਾਲੇ ਭਾਰੀ ਟੈਕਸ ਸ਼ਾਮਲ ਹਨ ਤੇ ਕਿਵੇਂ ਦਲਿਤਾਂ ਨੁੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਤੋਂ ਇਨਕਾਰ ਕੀਤਾ ਗਿਆ ਤੇ  ਅਮਰਿੰਦਰ ਸਿੰਘ ਤੇ ਭਾਜਪਾ ਵੱਲੋਂ ਗੰਢ ਤੁੱਪ ਕਰ ਕੇ ਕਿਸਾਨਾਂ ਨੂੰ ਸਿੱਧੀਅਦਾਇਗੀ ਕਰਨ ਦੀ ਡੀ ਬੀ ਟੀ ਯੋਜਨਾਲਾਗੂ ਕੀਤੀ ਜਾ ਰਹੀ ਹੈ ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੋਕਤੰਤਰੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ  ਇਸਦੀ ਸਜ਼ਾ ਦਿੱਤੀਆਂ ਜਾ ਰਹੀ ਹੈ।

ਵਿਖਾਵਾਕਾਰੀਆਂ ਨੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਅਤੇ ਗੈਂਗਸਟਰਾਂ ਨੁੰ ਖੁੱਲ੍ਹੀ ਛੁੱਟੀ ਦੇਣ ਤੇ ਮੁਖਤਿਆਰ ਅੰਸਾਰੀ ਵਰਗੇ ਅੰਡਰ ਵਰਡਲ ਡਾਨ ਨੂੰ ਸੂਬੇ ਦੀਆਂ ਜੇਲ੍ਹਾਂ ਵਿਚ ਦੋ ਸਾਲ ਤੱਕ ਪਨਾਹ ਦੇਣ ਦੀ ਗੱਲ ਵੀ ਉਜਾਗਰ ਕੀਤੀ। ਉਹਨਾਂ ਕਿਹਾ ਕਿ ਅਪਰਾਧੀਆਂ ਦੀ ਅਜਿਹੀ ਪੁਸ਼ਤ ਪਨਾਹੀ ਦੇ ਕਾਰਨ ਹੀ ਲੁੱਟ ਖੋਹ, ਫਿਰੌਤੀਆਂ ਤੇ ਹੱਤਿਆਵਾਂ ਸਮੇਤ ਸੰਗਠਤ ਅਪਰਾਧ ਵਿਚ ਵਾਧਾ ਹੋਇਆ ਹੈ। ਇਹ ਵੀ ਦੱਸਿਆ ਕਿ ਕਿਵੇਂ ਸ਼ਰਾਬ ਤੇ ਰੇਤ ਮਾਫੀਆ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੁੰ ਲੁੱਟ ਰਿਹਾ ਹੈ ਤੇ ਬਜਾਏ ਨਸ਼ਿਆਂ ਨੁੰ ਖ਼ਤਮ ਕਰਨ ਦੇ ਕਾਂਗਰਸੀ ਨਸ਼ਿਆਂ ਦੀ ਹੋਮ ਡਲੀਵਰੀ  ਤੱਕ ਕਰਰਹੇ ਹਨ।

Jeeo Punjab Bureau

Leave A Reply

Your email address will not be published.