ਰੁਜ਼ਗਾਰ ਦੀ ਮੰਗ ਨੂੰ ਲੈ ਕੇ 11 April ਨੂੰ ਮੋਤੀ ਮਹਿਲ ਦਾ ਕੀਤਾ ਜਾਵੇਗਾ ਘਿਰਾਓ

ਜੀਓ ਪੰਜਾਬ ਬਿਊਰੋ

ਚੰਡੀਗੜ, 7 ਅਪ੍ਰੈਲ

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਹੱਲ ਨਾ ਕਰਨ ਤੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਦੀ ਸੂਬਾ ਕਮੇਟੀ ਵੱਲੋਂ ਆਪਣੇ ਸੰਘਰਸ਼ ਨੂੰ ਤਿੱਖਾ ਕਰਨ ਲਈ ਫ਼ੈਸਲਾ ਲਿਆ ਕਿ 11 ਅਪ੍ਰੈਲ ਨੂੰ ਮੋਤੀ ਮਹਿਲ ਦਾ ਤਿੱਖੇ ਰੂਪ ਵਿੱਚ ਘਿਰਾਓ ਕੀਤਾ ਜਾਵੇਗਾ ।

ਆਗੂਆਂ ਵੱਲੋਂ ਦੱਸਿਆ ਗਿਆ ਕਿ  ਦੂਜੇ ਪਾਸੇ ਸਰਕਾਰ ਤੱਕ ਆਪਣੀਆਂ ਮੰਗਾਂ  ਸਬੰਧੀ ਸੀ  ਸਿੱਖਿਆ ਮੰਤਰੀ ਨੂੰ ਮਿਲਣ ਪਹੁੰਚੇ ਤਾਂ ਉਨ੍ਹਾਂ ਦੇ ਉਪਰੋਂ ਕਾਂਗਰਸੀ ਵਰਕਰ ਵੱਲੋਂ ਹਮਲਾ ਕੀਤਾ ਗਿਆ ਤੇ ਗੁਰਸੰਗਤ ਦੇ ਨੱਕ ਦੀ ਹੱਡੀ ਦਾ ਫੈਕਚਰ ਹੋ  ਗਿਆ । ਆਗੂਆਂ ਵੱਲੋਂ ਪੁਰਜ਼ੋਰ ਮੰਗ ਕੀਤੀ ਜਾਦੀ ਹੈ  ਜਿਸ ਨੇ ਬੇਰੁਜ਼ਗਾਰ ਉੱਪਰ ਹਮਲਾ ਕੀਤਾ ਹੈ ਉਸ ਦੇ ਉੱਪਰ ਪਰਚਾ ਦਰਜ ਕੀਤਾ ਜਾਵੇ ।ਰਜਿੰਦਰਾ ਹਸਪਤਾਲ ਤੋਂ ਸਕੈਨ ਕਰਵਾ ਕੇ ਦੁਬਾਰਾ   ਕੱਲ੍ਹ ਦੇਰ ਸ਼ਾਮ ਸਿਵਲ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ । ਖ਼ਬਰ ਲਿਖਦਿਆਂ ਤਕ ਅਜੇ ਵੀ ਬੇਰੁਜ਼ਗਾਰ ਸਿਵਲ ਹਸਪਤਾਲ ਸੰਗਰੂਰ ਵਿਚ ਜ਼ੇਰੇ ਇਲਾਜ ਹੈ  ।

 ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਬਲਵਿੰਦਰ ਨਾਭਾ, ਰਾਜਵੀਰ ਮੁਕਤਸਰ, ਜੀਤ ਮਾਨਸਾ, ਨਰਿੰਦਰ ਮੁਕਤਸਰ , ਹਰਪਾਲ ਗੁਰਦਾਸਪੁਰ, ਗੋਬਿੰਦ ਜਲੰਧਰ ਤੇ ਦਿਲਪ੍ਰੀਤ ਸੰਗਰੂਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਮੋਦੀ ਸਰਕਾਰ ਦੇ ਵਾਂਗੂੰ ਵੱਖ ਵੱਖ ਵਿਭਾਗਾਂ ਦੇ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਨੂੰ ਲੈ ਕੇ ਸਰਕਾਰੀ ਮਹਿਕਮਿਆਂ ਨੂੰ ਖ਼ਤਮ ਕਰਨ ਤੇ ਲੱਗੀ ਹੋਈ ਹੈ   । ਸਰਕਾਰੀ ਸਕੂਲਾਂ ਤੇ ਹੋਰ ਮਹਿਕਮਿਆਂ ਚ ਜਦੋਂ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ । ਪਰ ਕੈਪਟਨ ਸਰਕਾਰ ਉਨ੍ਹਾਂ ਮਹਿਕਮੇ ਚ ਭਰਤੀ ਕਰਨ ਦੀ ਥਾਂ ਤੇ ਉਨ੍ਹਾਂ ਵਿੱਚ ਖਾਲ੍ਹੀ ਪਈਆਂ ਅਸਾਮੀਆਂ ਨੂੰ ਨਿੱਤ ਨਵੇਂ ਕਾਲੇ ਕਾਨੂੰਨ ਲੈ ਕੇ ਖ਼ਤਮ ਕਰਨ ਦੇ ਰਾਹ ਪਈ ਹੋਈ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਨਸੂਬੇ ਮੋਦੀ ਤੋਂ ਕਿਸੇ ਵੀ ਪਾਸਿਓਂ ਘੱਟ ਨਹੀਂ ਹਨ ।

Jeeo Punjab Bureau

Leave A Reply

Your email address will not be published.