ਰੁਜ਼ਗਾਰ ਮੰਗ ਰਹੇ ਬੇਰੁਜ਼ਗਾਰ ਅਧਿਆਪਕਾਂ ਉੱਤੇ Police ਨੇ ਕੀਤੇ ਮਾਮਲੇ ਦਰਜ

ਜੀਓ ਪੰਜਾਬ ਬਿਊਰੋ

ਚੰਡੀਗੜ, 12 ਅਪ੍ਰੈਲ

ਬੀਤੇ ਦਿਨੀਂ ਪਟਿਆਲਾ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਜਾਮ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿਸ ਦੌਰਾਨ ਕੁਝ ਬੇਰੁਜ਼ਾਗਰ ਅਧਿਆਪਕਾਂ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਉਨ੍ਹਾਂ ਉਤੇ ਪਟਿਆਲਾ ਜ਼ਿਲ੍ਹੇ ਦੇ ਪਸਿਆਣਾ ਥਾਣਾ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਸੰਦੀਪ, ਸੁਖਚੈਨ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਸੋਨੀਆ, ਅਮਨ, ਭਾਰਤ ਤੋਂ ਇਲਾਵਾ ਹੋਰ 15/20 ਨਾ ਮਲੂਮ ਵਿਅਕਤੀਆਂ ਉਤੇ ਕੇਸ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਪਿਛਲੇ ਲੰਬੇ ਸਮੇਂ ਤੋਂ ਆਪਣੀ ਨੌਕਰੀ ਪ੍ਰਾਪਤੀ ਦੇ ਲਈ ਸੰਘਰਸ਼ ਕਰ ਰਹੇ ਹਨ। ਸਿੱਖਿਆ ਮੰਤਰੀ ਦੀ ਸੰਗਰੂਰ ਰਿਹਾਇਸ਼ ਉਤੇ ਅਧਿਆਪਕਾਂ ਨੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਗਾਇਆ ਹੋਇਆ ਹੈ। ਦੋ ਬੇਰੁਜ਼ਗਾਰ ਅਧਿਆਪਕ ਪਟਿਆਲਾ ਵਿੱਚ ਬੀਤੇ ਕਈ ਦਿਨਾਂ ਤੋਂ ਟਾਵਰ ਉਤੇ ਚੜ੍ਹੇ ਹੋਏ ਹਨ ਜਿਨ੍ਹਾਂ ਦੀ ਹਾਲਤ ਦਿਨੋਂ ਦਿਨ ਵਿਗੜੀ ਜਾ ਰਹੀ ਹੈ।

Jeeo Punjab Bureau

Leave A Reply

Your email address will not be published.