ਕਿਸਾਨਾਂ ਦੀ ਮਦਦ ਕਰ ਰਹੇ Lakha Sidhana ਦੇ ਭਰਾ ਦੀ ਪੁਲਿਸ ਨੇ ਕੀਤੀ ਬੇਰਹਿਮੀ ਨਾਲ ਕੁੱਟਮਾਰ

34

ਜੀਓ ਪੰਜਾਬ ਬਿਊਰੋ

ਚੰਡੀਗੜ, 12 ਅਪ੍ਰੈਲ

ਕੇਂਦਰੀ ਖੇਤੀ ਕਾਨੂੰਨਾਂ ਲਈ ਸੰਘਰਸ਼ ਕਰ ਰਹੇ ਕਿਸਾਨ ਅੰਦੋਲਨਕਾਰੀਆਂ ਦੀ ਮਦਦ ਕਰਨ ਵਾਲਿਆਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬੇਬੁਨਿਆਦ ਦੋਸ਼ਾਂ ਦੇ ਅਧਾਰ ‘ਤੇ, ਪੰਜਾਬ ਦੇ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਸਿਧਾਣਾ ਨੂੰ ਦਿੱਲੀ ਪੁਲਿਸ ਨੇ ਜਬਰੀ ਚੁੱਕ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਕਿਸੇ ਵੀ ਕਾਨੂੰਨੀ ਪ੍ਰਕਿਰਿਆ ਨੂੰ ਪਾਸੇ ਕਰਦਿਆਂ ਹੋਇਆਂ ਗੈਰਕਾਨੂੰਨੀ, ਗੈਰਮੱਨੁਖੀ ਅਤੇ ਗੈਰਜਮਹੂਰੀ ਢੰਗ ਨਾਲ ਕੀਤੀ ਗਈ ਅਜਿਹੀ ਕਾਰਵਾਈ ਦੀ ਕਿਸਾਨ ਸੰਯੁਕਤ ਮੋਰਚੇ ਵੱਲੋਂ ਸਖਤ ਨਿਖੇਧੀ ਕਰਦਿਆਂ ਵਿਰੋਧ ਕੀਤਾ। ਸੰਯੁਕਤ ਮੋਰਚੇ ਨੇ ਕਿਹਾ ਕਿ ਇਹ ਸਾਰੇ ਯਤਨ ਕਿਸਾਨਾਂ ਦੀ ਆਵਾਜ਼ ਨੂੰ ਬੰਦ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ, ਪਰ ਸੰਯੁਕਤ ਕਿਸਾਨ ਮੋਰਚਾ ਉਸ ਸਮੇਂ ਤੱਕ ਅੰਦੋਲਨ ਵਾਪਸ ਨਹੀਂ ਲਵੇਗਾ ਜਦ ਤੱਕ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਅਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਨਹੀਂ ਮਿਲਦੀ।  ਇਸਦੇ ਨਾਲ ਹੀ ਅਸੀਂ ਇਹ ਵੀ ਸਪੱਸ਼ਟ ਕਰ ਰਹੇ ਹਾਂ ਕਿ ਕਿਸਾਨ ਅਤੇ ਹੋਰ ਅੰਦੋਲਨਕਾਰੀ ਪੁਲਿਸ ਦੀ ਹਿੰਸਕ ਕਾਰਵਾਈ ਤੋਂ ਨਾ ਡਰਦੇ ਹਨ ਅਤੇ ਨਾ ਹੀ ਡਰਨਗੇ।

Jeeo Punjab Bureau

Leave A Reply

Your email address will not be published.