IG Kunwar Vijay Pratap ਨੇ SIT ਅਹੁਦੇ ਤੋਂ ਦਿੱਤਾ ਅਸਤੀਫ਼ਾ, ਕੈਪਟਨ ਨੇ ਕੀਤਾ ਨਾ ਮਨਜੂਰ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 13 ਅਪ੍ਰੈਲ

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ IG ਕੁੰਵਰ ਵਿਜੇ ਪ੍ਰਤਾਪ ਸਿੰਘ ਨੇ SIT ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਪਰ ਕੈਪਟਨ ਅਮਰਿੰਦਰ ਸਿੰਘ ਨੇ ਮਨਜ਼ੂਰੀ ਨਹੀਂ ਦਿੱਤੀ। ਇਸ ਸਬੰਧੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਪੁਸ਼ਟੀ ਕੀਤੀ ਹੈ। ਸੂਤਰਾਂ ਅਨੁਸਾਰ ਹਾਈਕੋਰਟ ਦੇ ਫੈਸਲੇ ਤੋਂ ਨਿਰਾਸ਼ ਹੋ ਕੇ ਕੁੰਵਰ ਵਿਜੈ ਪ੍ਰਤਾਪ ਨੇ ਨੌਕਰੀ ਛੱਡਣ ਦਾ ਮਨਬਣਾਇਆ ਸੀ। ਹਾਈਕੋਰਟ ਵੱਲੋਂ ਕੋਟਕਪੁਰਾ ਗੋਲੀ ਕਾਂਡ ਦੀ ਜਾਂਚ ਰੱਦ ਕਰਕੇ ਕੁੰਵਰ ਵਿਜੈ ਪ੍ਰਤਾਪ ਨੂੰ ਜਾਂਚ ਕਮੇਟੀ ਤੋਂ ਬਾਹਰ ਕਰਨ ਦੇ ਹੁਕਮ ਦਿੱਤੇ ਸਨ।

Jeeo Punjab Bureau

Leave A Reply

Your email address will not be published.