ਗੁੱਸੇ ਵਿੱਚ ਆਏ ਅਧਿਆਪਕਾਂ ਨੇ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਕੀਤਾ ਘਿਰਾਓ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 16 ਅਪ੍ਰੈਲ

ਪੰਜਾਬ ਸਰਕਾਰ ਵੱਲੋਂ 2364 ਈਟੀਟੀ ਅਧਿਆਪਕਾਂ ਯੂਨੀਅਨ ਨਾਲ ਅੱਜ ਬੁਲਾਈ ਗਈ ਪੈਨਲ ਮੀਟਿੰਗ ਮੌਕੇ ਉਤੇ ਰੱਦ ਕੀਤੇ ਜਾਣ ਤੋਂ ਬਾਅਦ ਗੁੱਸੇ ਵਿੱਚ ਆਏ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਅਧਿਆਪਕ ਆਗੂ ਰਾਮ ਸਿੰਘ, ਧੀਰਜ ਕੁਮਾਰ, ਜਗਜੀਤ ਸਿੰਘ, ਗੁਰਪ੍ਰੀਤ ਕੌਰ, ਦੀਪਕ ਕੁਮਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 2364 ਅਸਾਮੀਆਂ ਦੇ ਲਈ ਸਾਰੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਪਰ ਸਰਕਾਰ ਸਾਨੂੰ ਆਰਡਰ ਦੇਣ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੱਜ ਪੈਨਲ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ, ਪ੍ਰੰਤੂ ਜਦੋਂ ਅਸੀਂ ਚੰਡੀਗੜ੍ਹ ਪਹੁੰਚ ਗਏ ਤਾਂ ਮੌਕੇ ਉਤੇ ਮੀਟਿੰਗ ਰੱਦ ਕਰ ਦਿੱਤੀ।

ਆਗੂਆਂ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਹੋਣ ਕਾਰਨ ਕਈ ਅਧਿਆਪਕਾਂ ਨੇ ਆਪਣੀਆਂ ਪ੍ਰਾਈਵੇਟ ਨੌਕਰੀਆਂ ਵੀ ਛੱਡ ਦਿੱਤੀਆਂ ਹਨ। ਅਧਿਆਪਕਾਂ ਨੇ ਸਿੱਖਿਆ ਸਕੱਤਰ ਦੇ ਮੁੱਖ ਦਫ਼ਤਰ ਦਾ ਗੇਟ ਬੰਦ ਕਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨਾਲ ਗੱਲਬਾਤ ਕਰਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਾਉਣ ਦਾ ਵਾਅਦਾ ਕੀਤਾ ਅਤੇ ਮੁੱਖ ਗੇਟ ਨੂੰ ਖੁੱਲ੍ਹਵਾ ਦਿੱਤਾ।

Jeeo Punjab Bureau

Leave A Reply

Your email address will not be published.