SIT ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕਰਨ ਵਾਲਿਆਂ ਨੂੰ ਅਣਜਾਣ ਤੇ ਬੇਸਮਝ ਦੱਸਿਆ

36

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 16 ਅਪ੍ਰੈਲ :

ਪੰਜਾਬ ਪੁਲਿਸ ਦੇ ਆਈ ਜੀ ਤੇ ਬੇਅਦਬੀ ਕਾਂਡ ਬਾਰੇ ਬਣੀ ਸਿੱਟ ਦੇ ਮੁੱਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਿੱਟ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕਰਨ ਵਾਲਿਆਂ ਨੂੰ ਅਣਜਾਣ ਤੇ ਬੇਸਮਝ ਕਰਾਰ ਦਿੰਦਿਆਂ ਕਿਹਾ ਹੈ ਕਿ ਰਿਪੋਰਟ ਜਨਤਕ ਹੋ ਚੁੱਕੀ ਹੈ, ਪਰ ਉਹ ਪਤਾ ਨਹੀਂ ਫਿਰ ਕਿਉਂ ਜਨਤਕ ਕਰਨ ਦੀ ਮੰਗ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਬੇਅਦਬੀ ਕਾਂਡ ਨਾਲ ਸੰਬੰਧਿਤ ਚਲਾਨ ਪੇਸ਼ ਹੋ ਚੁੱਕਾ ਹੈ ਤੇ ਉਸ ਵਿੱਚ ਸਾਰੇ ਦੋਸ਼ੀਆਂ ਦੀ ਸਮੂਲੀਅਤ ਤੇ ਦੋਸ਼ਾਂ ਦਾ ਪੂਰਾ ਪੂਰਾ ਖੁਲਾਸਾ ਹੈ ਤਾਂ ਪਤਾ ਨਹੀਂ ਲੋਕ ਫਿਰ ਰਿਪੋਰਟ ਜਨਤਕ ਕਰਨ ਬਾਰੇ ਕਿਉਂ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਚਲਾਨ ਦੀ ਕਾਪੀ ਜਨਤਕ ਖੇਤਰ ’ਚ ਹੈ ਨਾ ਕਿ ਗੁਪਤ ਦਸਤਾਵੇਜ਼ ਹੈ।

ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਕਾਂਗਰਸ ਦੇ ਵਿਧਾਇਕ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਈ ਸਿੱਖ ਜਥੇਬੰਦੀਆਂ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕਰ ਚੁੱਕੀਆਂ ਹਨ।

ਆਪਣੇ ਅਸਤੀਫੇ ਬਾਰੇ ਉਨ੍ਹਾਂ ਕਿਹਾ ਕਿ ਉਹ ਨੌਕਰੀ ਛੱਡ ਚੁੱਕੇ ਹਨ ਅਤੇ ਹੁਣ ਉਹ ਲੋਕ ਸੇਵਾ ਕਰਨਗੇ। ਉਹ ਅੱਜ ਪੰਜਾਬ ਦੇ ਰਾਜਪਾਲ ਨੂੰ ਮਿਲਣ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਜਪਾਲ ਨਾਲ ਮਿਲਣੀ ਨਿੱਜੀ ਹੈ ਤੇ ਉਹ ਹਰ ਮਿਲਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੇ ਅਸਤੀਫੇ ਬਾਰੇ ਮਨਾ ਲਿਆ ਹੈ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸਰਕਾਰੀ ਨੌਕਰੀ ਤੋਂ ਬਾਹਰ ਹੁੰਦਿਆਂ ਵੀ ਇਸ ਕੇਸ ਵਿੱਚ ਮਦਦ ਕਰਦੇ ਰਹਿਣਗੇ।

Jeeo Punjab Bureau

Leave A Reply

Your email address will not be published.