Corona ਦਾ ਕਹਿਰ ਜਾਰੀ, 744 ਨਵੇਂ COVID-19 ਮਰੀਜ਼ ਜਦਕਿ 5 ਦੀ ਮੌਤ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 17 ਅਪ੍ਰੈਲ :

ਕੋਰੋਨਾ ਦਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅੱਜ ਮੋਹਾਲੀ ਵਿੱਚ 744 ਨਵੇਂ ਕੋਰੋਨਾ ਮਰੀਜ਼ ਆਏ। 5 ਜਾਣਿਆਂ ਦੀ ਕੋਰੋਨਾ ਕਾਰਨ ਜਾਨ ਚਲੀ ਗਈ ਅਤੇ 473 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਤੰਦਰੁਸਤ ਹੋ ਗਏ।

ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 35193 ਮਿਲੇ ਹਨ ਜਿਨ੍ਹਾਂ ਵਿੱਚੋਂ 28913 ਮਰੀਜ਼ ਠੀਕ ਹੋ ਗਏ ਅਤੇ 5781 ਕੇਸ  ਐਕਟੀਵ ਹਨ । ਜਦਕਿ 499 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ  ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 88 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 197 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 16 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 43 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 109 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 225 ਕੇਸ ਸ਼ਾਮਲ ਹਨ।

Jeeo Punjab Bureau

Leave A Reply

Your email address will not be published.