ਕਪੂਰਥਲਾ ਦੇ BJP ਅਤੇ SAD ਆਗੂ ਹੋਏ AAP ਵਿੱਚ ਸ਼ਾਮਲ

ਜੀਓ ਪੰਜਾਬ ਬਿਊਰੋ

ਚੰਡੀਗੜ, 19 ਅਪ੍ਰੈਲ

ਆਮ ਆਦਮੀ ਪਾਰਟੀ ਦਾ ਕਾਫ਼ਿਲਾ ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ, ਹਰ ਰੋਜ ਨਾਮੀ ਤੇ ਪ੍ਰਸਿੱਧ ਵਿਅਕਤੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਪਾਰਟੀ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਕਪੂਰਥਲਾ ਤੋਂ ਭਾਜਪਾ ਆਗੂ ਦੀਨ ਬੰਧੂ ਤੇ ਸਰਬਜੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ  ਦੇ ਆਗੂ ਕਰਨੈਲ ਸਿੰਘ ਤੇ ਮਲਕੀਤ ਸਿੰਘ ਸੋਮਵਾਰ ਨੂੰ ਪਾਰਟੀ ਵਿੱਚ ਸ਼ਾਮਲ ਹੋਏ। ਚੰਡੀਗੜ ਵਿੱਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਆਪ ਦੇ ਸੀਨੀਅਰ ਨੇਤਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਨਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

ਕਪੂਰਥਲਾ ਤੋਂ ਭੰਡਾਲ ਦੋਨਾ ਪਿੰਡ ਦੇ ਕਰਨੈਲ ਸਿੰਘ ਪੰਜਾਬ ਪੁਲੀਸ ਵਿੱਚ ਡੀ.ਐਸ.ਪੀ ਰਹਿ ਚੁੱਕੇ ਹਨ। ਉਹ ਅਕਾਲੀ ਦਲ ਦੇ ਦੋ ਸਾਲ ਤੱਕ ਜ਼ਿਲਾ ਜਨਰਲ ਸਕੱਤਰ ਰਹੇ ਸਨ, ਫਿਰ ਭਾਜਪਾ ਦੇ ਬਲਾਕ ਪ੍ਰਧਾਨ ਵੀ ਰਹੇ। ਇਸੇ ਤਰਾਂ ਕਪੂਰਥਲਾ ਦੇ ਡੋਗਰਾਵਾਲਾ ਦੇ ਮਲਕੀਤ ਸਿੰਘ ਪਿਛਲੇ 15 ਸਾਲਾਂ ਤੋਂ ਅਕਾਲੀ ਦਲ ਨਾਲ ਜੁੜੇ ਸਨ ਅਤੇ ਉਹ ਪਾਰਟੀ ਦੇ ਜ਼ਿਲਾ ਜਨਰਲ ਸਕੱਤਰ, ਸਕੱਤਰ ਅਤੇ ਜ਼ਿਲਾ ਉਪ ਪ੍ਰਧਾਨ ਦੇ ਅਹੁੱਦਿਆਂ ‘ਤੇ ਰਹੇ ਸਨ। ਉਨਾਂ ਸੱਤ ਸਾਲਾਂ ਤੱਕ ਭਾਜਪਾ ਵਿੱਚ ਨੌਜਵਾਨ ਵਿੰਗ ਦੇ ਉਪ ਪ੍ਰਧਾਨ ਅਤੇ ਬਲਾਕ ਪ੍ਰਧਾਨ ਵਜੋਂ ਵੀ ਕੰਮ ਕੀਤਾ ਸੀ। ਕਪੂਰਥਲਾ ਦੇ ਹੀ ਚੁਹਰਵਾਲ ਪਿੰਡ ਦੇ ਨਿਵਾਸੀ ਦੀਨ ਬੰਧੂ ਭਾਜਪਾ ਦੇ ਮੰਡਲ ਦੇ ਜਨਰਲ ਸਕੱਤਰ ਅਤੇ ਨੌਜਵਾਨ ਮੋਰਚਾ ਦੇ ਉਪ ਪ੍ਰਧਾਨ ਵੀ ਰਹਿ ਚੁੱਕੇ ਹਨ। ਜਦੋਂ ਕਿ ਸਰਬਜੀਤ ਸਿੰਘ ਵੀ ਕਪੂਰਥਲਾ ਜ਼ਿਲੇ ਦੇ ਖੁਖਰੈਣ ਪਿੰਡ ਦੇ ਵਸਨੀਕ ਹਨ ਅਤੇ ਉਹ ਭਾਜਪਾ ਵੱਲੋਂ ਬਲਾਕ ਦੇ ਉਪ ਪ੍ਰਧਾਨ ਵੀ ਰਹੇ ਹਨ।

ਆਪ ਆਗੂ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਆਪ ਵਿੱਚ ਸ਼ਾਮਲ ਹੋ ਰਹੇ ਹਨ।

Jeeo Punjab Bureau

Leave A Reply

Your email address will not be published.