ਆਕਸੀਜਨ ਟੈਂਕਰ ਲੀਕ ਹੋਣ 22 ਲੋਕਾਂ ਦੀ ਮੌਤ

ਜੀਓ ਪੰਜਾਬ ਬਿਊਰੋ

ਨਾਸਿਕ, 21 ਅਪ੍ਰੈਲ :

ਮਹਾਰਾਸ਼ਟਰ ਵਿੱਚ ਆਕਸੀਜਨ ਟੈਂਕਰ ਲੀਕ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 22 ਪਹੁੰਚ ਗਈ ਹੈ। ਮਹਾਰਾਸ਼ਟਰ ਦੇ ਨਾਸਿਕ ਵਿੱਚ ਡਾ. ਜਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕਰ ਵਿੱਚ ਰਿਸਾਵ ਹੋਣ ਨਾਲ 22 ਲੋਕਾਂ ਦੀ ਮੌਤ ਹੋ ਗਈ। ਖਬਰ ਮੁਤਾਬਕ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਟੈਂਕਰਾਂ ਵਿੱਚ ਆਕਸੀਜਨ ਭਰੀ ਜਾ ਰਹੀ ਸੀ। ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਕਿਹਾ ਕਿ ਹਾਦਸੇ ਵਿੱਚ ਹੁਣ ਤੱਕ 22 ਲੋਕਾਂ ਦੀ ਜਾਨ ਚਲੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਅਜੇ ਕਈ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

Jeeo Punjab Bureau

Leave A Reply

Your email address will not be published.