ਜੇਕਰ ਕੇਂਦਰ ਸਰਕਾਰ ਨੇ ਜ਼ਬਰਦਸਤੀ ਧਰਨਾ ਖਤਮ ਕਰਨ ਦੀ ਕੋਸ਼ਿਸ ਕੀਤੀ ਤਾਂ BJP ਲੀਡਰ ਰਹਿਣ ਤਿਆਰ

14

ਜੀਓ ਪੰਜਾਬ ਬਿਊਰੋ

ਨਵੀਂ ਦਿੱਲ, 22 ਅਪ੍ਰੈਲ

ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰ ਉੱਤੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਦੇ ਅੰਦੋਲਨਕਾਰੀਆਂ ਦਾ ਧਰਨਾ ਹਾਲੇ ਵੀ ਜਾਰੀ ਹੈ। ਕੋਰੋਨਾ ਵਾਇਰਸ ਇਨਫੈਕਸ਼ਨ ਦੇ ਵਧਦੇ ਖਤਰੇ ਵਿੱਚ ਵੀ ਸੰਯੁਕਤ ਕਿਸਾਨ ਮੋਰਚਾ ਲਗਾਤਾਰ ਸਾਢੇ ਚਾਰ ਮਹੀਨਿਆਂ ਤੋਂ ਚੱਲ ਰਹੇ ਧਰਨਾ ਪ੍ਰਦਰਸ਼ਨ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਇਹ ਨਾ ਸੋਚੇ ਕਿ ਦਬਾਅ ਪਾ ਕੇ ਧਰਨੇ ਤੋਂ ਲੋਕਾਂ ਨੂੰ ਘਰ ਭੇਜ ਦਿੱਤਾ ਜਾਵੇਗਾ। ਜੇਕਰ ਕੇਂਦਰ ਸਰਕਾਰ ਨੇ ਜ਼ਬਰਦਸਤੀ ਕੀਤੀ ਤਾਂ ਪਿਡਾਂ ‘ਚ ਕਿਸੇ ਵੀ ਬੀਜੇਪੀ ਲੀਡਰ ਨੂੰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੌਕਡਾਊਨ ਲੱਗਣ ਦੇ ਬਾਵਜੂਦ ਅੰਦੋਲਨ ਰੁਕੇਗਾ ਨਹੀਂ।

ਖੇਤੀ ਕਾਨੂੰਨਾਂ ਖਿਲਾਫ ਵੱਖ-ਵੱਖ ਸੂਬਿਆਂ ਦੇ ਕਿਸਾਨ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦਰਮਿਆਨ ਸਰਕਾਰ ਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਵਾਰਤਾ ਹੋ ਚੁੱਕੀ ਹੈ ਪਰ ਨਤੀਜਾ ਨਹੀਂ ਨਿਕਲਿਆ। ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨ੍ਹਾਂ ਚਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਅੰਦੋਲਨ ਸਮਾਪਤ ਨਹੀਂ ਕਰਨਗੇ।

 Jeeo Punjab Bureau

Leave A Reply

Your email address will not be published.