ਕੋਰੋਨਾ ਪ੍ਰਕੋਪ- Shri Hemkund Sahib ਯਾਤਰਾ ਕੀਤੀ ਮੁਲਤਵੀ

29

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 25 ਅਪ੍ਰੈਲ

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਕੋਰਨਾ ਦੀ ਲਾਗ ਦੇ ਵਧ ਰਹੇ ਕੇਸਾਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਹੇਮਕੁੰਟ ਸਾਹਿਬ ਦੇ ਕਪਾਟ 10 ਮਈ ਨੂੰ ਖੋਲ੍ਹਣੇ ਸਨ, ਕਪਾਟ ਖੋਲ੍ਹਣ ਦੀ ਅਗਲੀ ਤਰੀਕ ਦਾ ਅਜੇ ਫੈਸਲਾ ਨਹੀਂ ਹੋਇਆ ਹੈ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸਰਕਾਰ ਨੂੰ ਇੱਕ ਪੱਤਰ ਭੇਜ ਕੇ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਗੁਰੂਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਯਾਤਰਾ ਸ਼ਰਧਾਲੂਆਂ ਦੀ ਸੁਰੱਖਿਆ ਲਈ ਇਸ ਸਮੇਂ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।

Jeeo Punjab Bureau

Leave A Reply

Your email address will not be published.