Oxygen ਦਾ ਖਾਲੀ ਜਾਂ ਭਰਿਆ ਸਿਲੰਡਰ ਪ੍ਰਵਾਨਗੀ ਤੋਂ ਬਿਨ੍ਹਾਂ ਜ਼ਿਲ੍ਹੇ ਤੋਂ ਬਾਹਰ ਲੈ ਕੇ ਜਾਣ ਉੱਤੇ ਲੱਗੀ ਪਾਬੰਦੀ

29

ਜੀਓ ਪੰਜਾਬ ਬਿਊਰੋ

ਮਾਨਸਾ, 28 ਅਪ੍ਰੈਲ

ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, ਸੀ.ਆਰ.ਪੀ.ਸੀ. 1973 ਦੀ ਧਾਰਾ 144 ਕੌਮੀ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ, ਅਧਿਕਾਰੀ ਅਤੇ ਕਰਮਚਾਰੀ ਆਕਸੀਜ਼ਨ ਦਾ ਖਾਲੀ ਜਾਂ ਭਰਿਆ ਸਿਲੰਡਰ ਸਿਵਲ ਸਰਜਨ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਜ਼ਿਲ੍ਹੇ ਤੋਂ ਬਾਹਰ ਨਹੀਂ ਲੈ ਕੇ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਹਸਪਤਾਲ ਜਾਂ ਨਿੱਜੀ ਵਿਅਕਤੀ ਕੋਲ ਆਕਸੀਜ਼ਨ ਕੰਨਸਟਰੇਟਰ ਮਸ਼ੀਨ ਹੈ ਤਾਂ ਉਹ ਵੀ ਸਿਵਲ ਸਰਜਨ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਜ਼ਿਲ੍ਹੇ ਤੋਂ ਬਾਹਰ ਨਹੀਂ ਲੈ ਕੇ ਜਾਵੇਗਾ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਨੇ ਦੇਸ਼ ਵਿਚ ਗੰਭੀਰ ਰੂਪ ਧਾਰਨ ਕਰ ਲਿਆ ਹੈ। ਜ਼ਿਲ੍ਹਾ ਮਾਨਸਾ ਵਿਚ ਵੀ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਭਾਰੀ ਮਾਤਰਾ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਮੈਡੀਕਲ ਆਕਸੀਜ਼ਨ ਦੀ ਹਰ ਸਮੇਂ ਬਹੁਤ ਜ਼ਿਆਦਾ ਜ਼ਰੂਰਤ ਰਹਿੰਦੀ ਹੈ। 

Jeeo Punjab Bureau

Leave A Reply

Your email address will not be published.