ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਤਿੰਨ ਕੈਦੀ ਫਰਾਰ

25

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 28 ਅਪ੍ਰੈਲ

ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਤਿੰਨ ਕੈਦੀ ਫ਼ਰਾਰ ਹੋ ਗਏ ਹਨ। ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਜੇਲ੍ਹ ’ਚੋਂ ਬਾਹਰ ਕਿੱਥੋਂ ਅਤੇ ਕਿਵੇਂ ਨਿਕਲੇ। ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਸਵੇਰ ਤੋਂ ਹੀ ਜੇਲ੍ਹ ਅਧਿਕਾਰੀਆਂ ਵੱਲੋਂ ਜੇਲ੍ਹ ਦੇ ਅੰਦਰ ਹੀ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਸ਼ੇਰ ਸਿੰਘ ਵਿਸ਼ੇਸ਼ ਸਮਝੌਤੇ ਤਹਿਤ ਯੂਕੇ ਤੋਂ ਤਬਦੀਲ ਹੋ ਕੇ ਆਇਆ ਹੋਇਆ ਹੈ, ਜਿਸ ਨੂੰ ਉਥੇ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਇੱਕ ਕੇਸ ‘ਚ 22 ਸਾਲਾਂ ਦੀ ਕੈਦ ਦੀ ਸਜ਼ਾ ਕੀਤੀ ਹੋਈ ਹੈ। ਬਾਕੀ ਦੋ ਕੈਦੀਆਂ ‘ਚ ਇੰਦਰਜੀਤ ਸਿੰਘ ਧਿਆਨਾ ਅਤੇ ਜਸਪ੍ਰੀਤ ਸਿੰਘ ਸ਼ਾਮਲ ਹਨ।

Jeeo Punjab Bureau

Leave A Reply

Your email address will not be published.