ਕੈਪਟਨ ਦੀ ਅਗਵਾਈ ਵਿੱਚ Congress ਦਾ ਬੇੜਾ ਡੁੱਬ ਰਿਹਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 28 ਅਪ੍ਰੈਲ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦਾ ਬੇੜਾ ਡੁੱਬ ਰਿਹਾ ਹੈ। ਕਾਂਗਰਸ ਪਾਰਟੀ ਸੂਬੇ ‘ਚ ਕਈ ਗਰੁੱਪਾਂ ‘ਚ ਵੰਡੀ ਗਈ ਹੈ ਅਤੇ ਜਲਦੀ ਹੀ ਕਾਂਗਰਸ ਦਾ ਹਾਲ ਵੀ ਅਕਾਲੀ ਦਲ ਬਾਦਲ ਜਿਹਾ ਹੋਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਕੈਪਟਨ ਵਿਰੋਧੀ ਬਿਆਨ , ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫੇ ਤੋਂ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਆਗੂਆਂ ਨੂੰ ਨਾਲ ਲੈ ਕੇ ਚੱਲਣ ਵਿੱਚ ਫੇਲ ਹੋ ਚੁੱਕੇ ਹਨ।

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ‘ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ ਚੰਗਾ ਤਾਲਮੇਲ ਬਿਠਾਉਣ ਅਤੇ ਪਾਰਟੀ ਦੇ ਚੰਗੇ ਪ੍ਰਬੰਧ ਕਰਨ ਵਿੱਚ ਅਸਫਲ ਰਹੇ ਹਨ। ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਸਿੱਧੂ ਨੂੰ ਸਮਝਣਾ ਚਾਹੀਦਾ ਹੈ ਕਿ ਕੇਵਲ ਰੌਲਾ ਪਾਉਣ ਨਾਲ ਕੋਈ ਨਤੀਜਾ ਨਹੀਂ ਨਿਕਲਦਾ।  ਸੱਤਾਧਾਰੀ ਕਾਂਗਰਸੀ ਆਗੂਆਂ ਦੇੇ ਵੱਖ ਵੱਖ ਬਿਆਨ ਅਤੇ ਆਪਣੀ ਸਰਕਾਰ ‘ਤੇ ਸਵਾਲ ਚੁੱਕਣਾ ਕੈਪਟਨ ਅਮਰਿੰਦਰ ਸਿੰਘ ਦੀ ਨਾਕਾਮੀ ਉਜਾਗਰ ਕਰਦਾ ਹੈ। ਕੈਪਟਨ ਸਰਕਾਰ ਨੇ ਪਿੱਛਲੇ ਸਾਢੇ ਚਾਰ ਸਾਲਾਂ ‘ਚ ਕੁੱਝ ਵੀ ਨਹੀਂ ਕੀਤਾ। ਸੱਤਾ ਦੀ ਭੁੱਖੀ ਕਾਂਗਰਸ ਕੇਵਲ ਆਪਸੀ ਲੜਾਈ ਵਿੱਚ ਹੀ ਉਲਝੀ ਹੋਈ ਹੈ, ਪੰਜਾਬ ਦੇ ਲੋਕ ਉਨ੍ਹਾਂ ਦੇ ਏਜੰਡੇ ਵਿੱਚ ਹੀ ਨਹੀਂ ਹੈ।

ਉਨ੍ਹਾਂ ਕਿਹਾ ਸਿੱਧੂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸਮਸੇਰ ਸਿੰਘ ਦੁਲੋਂ ਸਮੇਤ ਹੋਰ ਕਾਂਗਰਸੀ ਵਿਧਾਇਕਾਂ ਨੇ ਵੀ ਕੈਪਟਨ ‘ਤੇ ਸਵਾਲ ਖੜ੍ਹੇ ਕੀਤੇ ਸਨ। ਹੁਣ ਸੁਨੀਲ ਜਾਖੜ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫਅਿਾਂ ਨੇ ਸਚਾਈ ਨੂੰ ਸਾਹਮਣੇ ਲਿਆ ਰੱਖ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ‘ਤੇ ਸਬਦੀ ਹਮਲਾ ਕਰਦਿਆ ਚੀਮਾ ਨੇ ਕਿਹਾ ਕਿ ਕੈਪਟਨ ਨੇ ਪੰਜਾਬ ਦੇ ਲੋਕਾਂ  ਨੂੰ ਧੋਖਾ ਦਿੱਤਾ ਹੈ। ਕੈਪਟਨ ਨੇ ਸਾਲ 2017 ਵਿੱਚ ਜੋ ਵੀ ਵਾਅਦੇ ਕੀਤੇ ਸਨ ਉਹ ਸਭ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਸੀ ਲੜਾਈ ਵਿੱਚ ਸਮਾਂ ਬਰਬਾਦ ਕਰ ਰਹੀ ਹੈ, ਚੰਗਾ ਹੁੰਦਾ ਜੇ ਉਹ ਪੰਜਾਬ ਦੇ ਲੋਕਾਂ ਦੇ ਹਿੱਤਾਂ ਵਿੱਚ ਕੰਮ ਕਰਦੀ ਅਤੇ ਨੀਤੀਆਂ ਬਣਾਉਂਦੀ।

ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਵਾਅਦੇ ਕੀਤੇ ਸੀ ਕਿ ਉਹ ਮਾਫੀਆ ਰਾਜ ਖਤਮ ਕਰਨਗੇ, ਕਿਸਾਨਾਂ ਦੇ ਸਾਰੇ ਤਰ੍ਹਾਂ ਦੇ ਕਰਜੇ ਮੁਆਫ ਕਰਨਗੇ, ਚਾਰ ਹਫਤਿਆਂ ਵਿੱਚ ਹੀ ਨਸਾ ਖਤਮ ਕਰ ਦੇਣਗੇ, ਬੇਰੁਜਗਾਰਾਂ ਨੂੰ ਨੌਕਰੀਆਂ ਦੇਣਗੇ। ਪਰ ਸਰਕਾਰ ਬਣਾਉਣ ਤੋਂ ਬਾਅਦ ਕੈਪਟਨ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਲੋਕਾਂ ਦੀਆਂ ਮੁਸਕਲਾਂ ਸੁਣਨ ਲਈ ਇੱਕ ਦਿਨ ਦਾ ਵੀ ਸਮਾਂ ਨਹੀਂ ਹੈ। ਉਹ ਆਪਣੇ ਸਾਹੀ ਫਾਰਮ ਹਾਊਸ ਵਿੱਚ ਹੀ ਰਹਿੰਦੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਤੋਂ ਸਾਰੇ ਝੂਠੇ ਵਾਅਦਿਆਂ ਦਾ ਹਿਸਾਬ ਲੈਣਗੇ ਅਤੇ 2022 ਦੀਆਂ ਚੋਣਾ ਵਿੱਚ ਕਾਂਗਰਸ ਨੂੰ ਕਰਾਰਾ ਜਵਾਬ  ਵੀ ਦੇਣਗੇ।

Jeeo Punjab Bureau

Leave A Reply

Your email address will not be published.