ਸ਼ੂਟਰ ਦਾਦੀ ਚੰਦਰੋ ਤੋਮਰ ਦਾ ਕੋਰੋਨਾ ਨਾਲ ਹੋਇਆ ਦਿਹਾਂਤ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 30 ਅਪ੍ਰੈਲ

ਉਤਰ ਪ੍ਰਦੇਸ਼ ਦੇ ਬਾਗਪਤ ਦੀ ਸ਼ੂਟਰ ਦਾਦੀ ਚੰਦਰੋ ਤੋਮਰ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ਹੈ। ਚੰਦਰੋ ਤੋਮਰ ਪਿਛਲੇ ਕਈ ਦਿਨਾਂ ਤੋਂ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਸੀ। ਉਨ੍ਹਾਂ ਨੇ ਟਵਿਟਰ ਜ਼ਰੀਏ ਪ੍ਰਸ਼ੰਸਕਾਂ ਨੂੰ ਕੋਵਿਡ-19 ਪਾਜ਼ੇਟਿਵ ਹੋਣ ਦੀ ਗੱਲ ਦੱਸੀ ਸੀ। ਉਨ੍ਹਾਂ ਦੇ ਟਵਿਟਰ ਪੇਜ਼ ’ਤੇ ਲਿਖਿਆ ਗਿਆ ਸੀ, ‘ਦਾਦੀ ਚੰਦਰੋ ਤੋਮਰ ਕੋਰੋਨਾ ਪਾਜ਼ੇਟਿਵ ਹੈ ਅਤੇ ਸਾਹ ਦੀ ਪਰੇਸ਼ਾਨੀ ਦੇ ਚਲਦੇ ਹਪਸਤਾਲ ਵਿਚ ਦਾਖ਼ਲ ਹੈ। ਇਸ਼ਵਰ ਸਾਰਿਆਂ ਦੀ ਰੱਖਿਆ ਕਰੇ-ਪਰਿਵਾਰ।’ ਚੰਦਰੋ ਤੋਮਰ ਨੇ ਜਦੋਂ ਨਿਸ਼ਾਨੇਬਾਜ਼ੀ ਨੂੰ ਅਪਣਾਇਆ ਸੀ ਉਦੋਂ ਉਨ੍ਹਾਂ ਦੀ ਉਮਰ 60 ਸਾਲ ਤੋਂ ਵਧੇਰੇ ਸੀ। ਪਰ ਇਸ ਤੋਂ ਬਾਅਦ ਉਨ੍ਹਾਂ ਨੇ ਕਈ ਕੌਮਾਂਤਰੀ ਮੁਕਾਬਲੇ ਜਿੱਤੇ ਅਤੇ ਇੱਥੋਂ ਛੱਕ ਕਿ ਉਨ੍ਹਾਂ ’ਤੇ ਇਕ ਫ਼ਿਲਮ ਵੀ ਬਣਾਈ ਗਈ ਹੈ। ਉਨ੍ਹਾਂ ਨੂੰ ਵਿਸ਼ਵ ਦੀ ਸਭ ਤੋਂ ਜ਼ਿਆਦਾ ਉਮਰ ਵਾਲੀ ਨਿਸ਼ਾਨੇਬਾਜ਼ ਮੰਨਿਆ ਜਾਂਦਾ ਸੀ।

Jeeo Punjab Bureau

Leave A Reply

Your email address will not be published.