ਕੇਂਦਰ ਸਰਕਾਰ ਨੇ ਸਾਰੇ ਰਾਜਾਂ ਲਈ 8873.6 ਕਰੋੜ ਰੁਪਏ ਕੀਤੇ ਜਾਰੀ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ:1 ਮਈ,

ਦੇਸ਼ ਵਿੱਚ ਜਾਰੀ ਕੋਰੋਨਾ ਸੰਕਟ ਵਿਚਾਲੇ, ਭਾਰਤ ਸਰਕਾਰ ਨੇ ਰਾਜਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ (SDRF) ਦੇ ਕੇਂਦਰੀ ਹਿੱਸੇ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਹੈ। ਪਹਿਲੀ ਕਿਸ਼ਤ ਵਜੋਂ, ਕੇਂਦਰ ਸਰਕਾਰ ਨੇ ਸਾਰੇ ਰਾਜਾਂ ਲਈ 8873.6 ਕਰੋੜ ਰੁਪਏ ਜਾਰੀ ਕੀਤੇ ਹਨ।

ਕੇਂਦਰੀ ਵਿੱਤ ਮੰਤਰੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।ਵਿੱਤ ਮੰਤਰਾਲੇ ਵੱਲੋਂ ਕਿਹਾ ਗਿਆ ਕਿ ਸਾਲ 2021-22 ਦੇ ਲਈ SDRF ਰਾਹੀਂ ਸੂਬਿਆਂ ਨੂੰ ਮਦਦ ਦੇ ਲਈ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ।ਮੰਤਰਾਲੇ ਨੇ ਕਿਹਾ ਕਿ ਜਾਰੀ ਕੀਤੀ ਗਈ ਰਕਮ ਦਾ 50 ਫੀਸਦ ਯਾਨੀ 4436.8 ਕਰੋੜ ਰੁਪਏ ਦਾ ਇਸਤਮਾਲ ਕੋਵਿਡ19 ਦੀ ਰੋਕਥਾਮ ਲਈ ਵਰਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਮੰਤਰਾਲੇ ਵੱਲੋਂ ਇਹ ਵੀ ਕਿਹਾ ਗਿਆ ਕਿ ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ਤੇ ਰਾਜਾਂ ਨੂੰ 8873.6 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੌਂਪੀ ਗਈ ਹੈ।ਦੱਸ ਦੇਈਏ ਕਿ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ ਦੀ ਪਹਿਲੀ ਕਿਸ਼ਤ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ, ਜੂਨ ਦੇ ਮਹੀਨੇ ਵਿੱਚ ਜਾਰੀ ਕੀਤੇ ਜਾਂਦੀ ਹੈ।

ਵਿੱਤ ਮੰਤਰਾਲੇ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਫੰਡ ਐਸਡੀਆਰਐਫ ਦੇ ਲਈ ਇਹ ਪੈਸਾ ਆਮ ਪ੍ਰਕਿਰਿਆ ਵਿੱਚ ਢਿੱਲ ਦੇ ਕੇ ਜਾਰੀ ਕੀਤਾ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਇਹ ਰਕਮ ਪਿਛਲੇ ਵਿੱਤੀ ਵਰ੍ਹੇ ਵਿੱਚ ਰਾਜਾਂ ਨੂੰ ਦਿੱਤੀ ਗਈ ਰਕਮ ਦੀ ਵਰਤੋਂ ਦੇ ਸਰਟੀਫਿਕੇਟ ਦੀ ਉਡੀਕ ਕੀਤੇ ਬਿਨਾਂ ਜਾਰੀ ਕੀਤੀ ਗਈ ਹੈ।

ਦੱਸ ਦੇਈਏ ਕਿ ਐਸਡੀਆਰਐਫ ਦੀ ਰਕਮ ਰਾਜਾਂ ਵੱਲੋਂ ਕੋਰੋਨਾ ਨਾਲ ਜੁੜੇ ਵੱਖ ਵੱਖ ਉਪਾਵਾਂ ਲਈ ਵਰਤੀ ਜਾ ਸਕਦੀ ਹੈ। ਇਸ ਵਿਚ ਵੈਂਟੀਲੇਟਰ, ਆਕਸੀਜਨ, ਹਸਪਤਾਲ, ਏਅਰ ਪਿਉਰੀਫਾਇਰਜ਼, ਐਂਬੂਲੈਂਸ ਸੇਵਾਵਾਂ ਨੂੰ ਮਜ਼ਬੂਤ ਕਰਨ, ਕੋਵਿਡ ਕੇਅਰ ਸੈਂਟਰਾਂ ਵਿਚ ਆਕਸੀਜਨ ਦੇ ਉਤਪਾਦਨ ਅਤੇ ਸਟੋਰੇਜ ਪਲਾਂਟਾਂ ਦੀ ਲਾਗਤ ਨੂੰ ਪੂਰਾ ਕਰਨਾ ਸ਼ਾਮਲ ਹੈ।

Jeeo Punjab Bureau

Leave A Reply

Your email address will not be published.