ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਟੀਕਾ ਲਵਾਉਣ ਦੀ ਕੀਤੀ ਅਪੀਲ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ: 5 ਮਈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਦਵਾਈ ਦਾ ਟੀਕਾ ਜਰੂਰ ਲਵਾਉਣ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ  ਕੋੋਰੋਨਾ ਮਹਾਂਮਾਰੀ ਦੌਰਨ ਸੂਬੇ ‘ਚ ਸਿਹਤ ਸੇਵਾਵਾਂ ਦਾ ਪ੍ਰਬੰਧ ਕਰਨ ਅਤੇ ਲੋਕਾਂ ਦੀ ਜਾਨ ਬਚਾਉਣ ਵਿੱਚ ਫੇਲ ਹੋਈ ਹੈ, ਪਰ ਸੂਬੇ ਦੇ ਲੋਕਾਂ ਨੂੰ ਡਾਕਟਰਾਂ ਵੱਲੋਂ ਦਿੱਤੇ ਜਾਂਦੇ ਦਿਸਾ ਨਿਰਦੇਸਾਂ ਦੀ ਲਾਜਮੀ ਤੌਰ ‘ਤੇ ਪਾਲਣਾ ਕਰਨੀ ਚਾਹੀਦੀ ਹੈ।

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ  ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਲੜਨ ਲਈ ਟੀਕਾ ਬਹੁਤ ਵੱਡਾ ਸਾਧਨ ਹੈ। ਇਸ ਲਈ ਬਿਨ੍ਹਾਂ ਕਿਸੇ ਡਰ ਭੈਅ ਤੋਂ ਡਾਕਟਰਾਂ ਦੀ ਸਲਾਹ ਅਨੁਸਾਰ ਹਰੇਕ ਵਿਅਕਤੀ ਨੂੰ ਇਹ ਟੀਕਾ ਲਵਾਉਣਾ ਚਾਹੀਦਾ।  ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਬਚਾਅ ਲਈ ਜਰੂਰੀ ਟੀਕਾਕਾਰਨ ਮੁਫਤ ਕੀਤਾ ਜਾਵੇ।

ਕੈਪਟਨ ਸਰਕਾਰ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਮੌਤ ਦਰ 2.4 ਫੀਸਦੀ ਹੈ,ਜੋ ਸਮੁੱਚੇ ਦੇਸ ਦੀ ਔਸਤਨ ਮੌਤ ਦਰ ਤੋਂ ਬਹੁਤ ਜਅਿਾਦਾ ਹੈ। ਸੂਬੇ ਦੀ ਕਾਂਗਰਸ ਸਰਕਾਰ ਕੋਰੋਨਾ ਮਹਾਂਮਾਰੀ ਦੀ ਅਗਾਊਂ ਚੇਤਾਵਨੀ ਦੇ ਬਾਵਜੂਦ ਸਿਹਤ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕਰਨ ਵਿੱਚ ਫੇਲ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਜਿਿਲ੍ਹਆਂ ਦੇ ਹਸਪਤਾਲਾਂ ਵਿੱਚ ਗੰਭੀਰ ਪੀੜਤਾਂ ਦੇ ਇਲਾਜ ਲਈ ਵੈਂਟੀਲੇਟਰ ਵਿਵਸਥਾ ਹੀ ਨਹੀਂ ਹੈ। ਸੂਬੇ ਭਰ ਵਿੱਚ ਜਿੱਥੇ ਦਵਾਈਆਂ ਅਤੇ ਆਕਸੀਜਨ ਦੀ ਵੱਡੀ ਕਮੀ ਹੈ, ਉਥੇ ਹੀ ਪੰਜਾਬ ਦੇ ਹਸਪਤਾਲਾਂ ‘ਚ ਵੈਂਟੀਲੇਟਰ ਚਲਾਉਣ ਵਾਲੇ ਮੁਲਾਜਮ ਹੀ ਨਹੀਂ ਹਨ। ਸੂਬੇ ਵਿੱਚ ਡਾਕਟਰਾਂ, ਮੈਡੀਕਲ ਸਟਾਫ ਅਤੇ ਨਰਸਾਂ ਦੀ ਭਰਤੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਵੈਂਟੀਲੇਟਰ ਪ੍ਰਣਾਲੀ ਦੀ ਹਸਪਤਾਲਾਂ ਵਿੱਚ ਪ੍ਰਬੰਧ ਕੀਤੇ ਗਏ ਹਨ।

ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਟੀਕਾਕਰਨ ਦੀ ਗਤੀ ਬਹੁਤ ਧੀਮੀ ਹੈ। ਕੈਪਟਨ ਸਰਕਾਰ ਨੇ ਕੇਵਲ 30 ਲੱਖ ਟੀਕੇ ਦੀ ਮੰਗ ਕੀਤੀ ਹੈ, ਜਦੋਂ ਕਿ ਪੰਜਾਬ ਨੂੰ 2.5 ਕਰੋੜ ਟੀਕਿਆਂ ਦੀ ਲੋੜ ਹੈ। ਟੀਕੇ ਦੀ ਘਾਟ ਕਾਰਨ ਇਸ ਦੀ ਕਾਲਾਬਾਜਾਰ ਵੀ ਸੁਰੂ ਹੋ ਗਈ, ਨਿੱਜੀ ਹਸਪਤਾਲ ਪੰਜਾਬ ‘ਚ 1250 ਰੁਪਏ ਇੱਕ ਟੀਕੇ ਦੇ ਵਸੂਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਮੌਤ ਦਰ ਬਹੁਤ ਜਅਿਾਦਾ ਹੋਣ ਤੋਂ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਮਹਾਂਮਾਰੀ ਨਾਲ ਲੜਨ ਦੇ ਚੰਗੇ ਪ੍ਰਬੰਧ ਕਰਨ ਵਿੱਚ ਫੇਲ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਮੰਗ ਕੀਤੀ ਹੈ ਕਿ  ਲੋਕਾਂ ਨੂੰ ਕੋੋਰੋਨਾ ਤੋਂ ਬਚਾਉਣ ਲਈ ਰਾਸਟਰੀ ਟੀਕਾਕਰਨ ਮੁਹਿੰਮ ਚਲਾਈ ਜਾਵੇ।

Jeeo Punjab Bureau

Leave A Reply

Your email address will not be published.