ਰਾਸ਼ਟਰੀ ਪ੍ਰਧਾਨ ਚੌਧਰੀ ਅਜੀਤ ਸਿੰਘ ਦਾ ਵੀਰਵਾਰ ਨੂੰ ਹੋਇਆ ਦੇਹਾਂਤ

ਜੀਓ ਪੰਜਾਬ ਬਿਊਰੋ

ਨਵੀਂ ਦਿੱਲੀ, 6 ਮਈ

ਰਾਸ਼ਟਰੀ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਚੌਧਰੀ ਅਜੀਤ ਸਿੰਘ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਹੈ। ਉਹ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਣ ਤੋਂ ਬਾਅਦ ਆਪਣਾ ਇਲਾਜ ਕਰਵਾ ਰਹੇ ਸੀ। ਰਾਸ਼ਟਰੀ ਲੋਕ ਦਲ ਦੇ ਮੁਖੀ ਚੌਧਰੀ ਅਜੀਤ ਸਿੰਘ ਕੋਰੋਨਾ ਕਾਰਨ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਸਨ। ਵੀਰਵਾਰ ਨੂੰ ਸਵੇਰੇ ਛੇ ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਪੱਛਮੀ ਉੱਤਰ ਪ੍ਰਦੇਸ਼ ਦੇ ਆਗੂ ਚੌਧਰੀ ਅਜੀਤ ਸਿੰਘ ਬੀਤੇ ਕਈ ਦਿਨਾਂ ਤੋਂ ਕੋਰੋਨਾ ਨਾਲ ਸੰਕ੍ਰਮਿਤ ਸਨ।

Jeeo Punjab Bureau

Leave A Reply

Your email address will not be published.