ਪੰਜਾਬ `ਚ ਆਕਸੀਜਨ ਸਮੇਤ ਸਿਹਤ ਸਹੂਲਤਾਂ ਦੇ ਪੁੱਖਤਾ ਪ੍ਰਬੰਧ ਕਰੇ ਸਰਕਾਰ: ਪਰਮਿੰਦਰ ਸਿੰਘ ਢੀਂਡਸਾ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 6 ਮਈ

ਲਹਿਰਾਗਾਗਾ ਦੇ ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਵਿਗੜ ਰਹੇ ਹਾਲਾਤ `ਤੇ ਚਿੰਤਾ ਜ਼ਾਹਿਰ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਤੁਰੰਤ ਸਿਹਤ ਸਹੂਲਤਾਂ ਦੇ ਪੁੱਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਆਕਸੀਜਨ ਸਹਾਰੇ ਚੱਲ ਰਹੇ ਕੋਵਿਡ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਆਕਸੀਜਨ ਦੀ ਕਮੀ ਨੂੰ ਨਾ ਪੂਰਾ ਕੀਤਾ ਗਿਆ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।

ਉਨ੍ਹਾ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਕੋਰੋਨਾ ਕਾਰਨ 10 ਹਜ਼ਾਰ ਦੇ ਲਗਭਗ ਲੋਕ ਆਪਣੀ ਜਾਨ ਗਵਾ ਚੁੱਕੇ ਹਨ ਅਤੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 4 ਲੱਖ ਤੋਂ ਉਪਰ ਟੱਪ ਚੁੱਕੀ ਹੈ। ਸੂਬੇ ਵਿੱਚ ਬਣੇ ਅਜਿਹੇ ਮਾੜੇ ਹਾਲਾਤ ਨੂੰ ਵੇਖਦੇ ਹੋਏ ਢੀਂਡਸਾ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਲੋਕਾਂ ਪ੍ਰਤੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਸਿਹਤ ਸੇਵਾਵਾਂ ਤੁਰੰਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਇਸਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਵਿੱਚ ਕੋਰੋਨਾ ਰੋਕੂ ਵੈਕਸੀਨ ਦਾ ਸਟਾਕ ਲਗਭਗ ਖਤਮ ਹੋਣ `ਤੇ ਵੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾ ਕਿਹਾ ਕਿ ਸਰਕਾਰ ਦੇ ਦਾਅਵਿਆਂ ਤੋਂ ਉਲਟ ਸੂਬੇ ਵਿੱਚ ਵੈਕਸੀਨੇਸ਼ਨ ਟੀਚੇ ਤੋਂ ਅੱਧੀ ਵੀ ਨਹੀ ਹੋ ਸਕੀ ਹੈ। ਜੋਕਿ ਕੇਂਦਰ ਅਤੇ ਸੂਬਾ ਸਰਕਾਰ ਦੀ ਬਹੁਤ ਵੱਡੀ ਅਣਗਹਿਲੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕੋਲੇ ਕੋਰੋਨਾ `ਤੇ ਕਾਬੂ ਪਾਉਣ ਲਈ ਕਾਫ਼ੀ ਸਮਾਂ ਸੀ, ਪਰ ਇਸਦੇ ਬਾਵਜੂਦ ਕੋਰੋਨਾ ਦੀ ਦੂਜੀ ਲਹਿਰ ਨੇ ਜਿਥੇ ਆਪਣਾ ਕਹਿਰ ਵਰਤਾਇਆ ਹੈ ਉਥੇ ਸਰਕਾਰਾਂ ਵੱਲੋਂ ਸਿਹਤ ਸਹੂਲਤਾਂ ਦੇ ਵਾਅਦਿਆਂ ਅਤੇ ਦਾਅਵਿਆਂ ਦੀ ਵੀ ਫੂਕ ਕੱਢ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਲਗਤਾਰ ਵੱਧ ਰਹੇ ਕੇਸਾਂ ਨਾਲ ਆਕਸੀਜਨ ਦੀ ਘਾਟ ਕਾਰਨ ਮੈਡੀਕਲ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋ ਗਏ ਹਨ ਅਤੇ ਇਸ ਸਥਿਤੀ ਨੂੰ ਸੰਭਾਲਣ ਲਈ ਆਕਸੀਜਨ ਦੀ ਘਾਟ ਪੂਰੀ ਕਰਨੀ ਲਾਜ਼ਮੀ ਹੈ। ਉਨ੍ਹਾ ਨੇ ਹੋਰ ਸੂਬਿਆਂ ਵਿੱਚ ਆਕਸੀਜਨ ਦੀ ਕਿਲੱਤ ਕਾਰਨ ਵਿਗੜੇ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੂੰ ਆਕਸੀਜਨ ਦੀ ਕਮੀ ਦੇ ਸੰਕਟ ਤੋਂ ਬਚਣ ਲਈ ਲੋੜੀਂਦੀ ਤਿਆਰੀ ਰੱਖਣ ਅਤੇ ਸਿਹਤ ਸਹੂਲਤਾਂ ਦੇ ਪੁੱਖਤਾ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

Jeeo Punjab Bureau

Leave A Reply

Your email address will not be published.