ਕਰੋਨਾ ਕਾਰਨ ਬਠਿੰਡਾ ਦੇ ਸਕੂਲ ਪ੍ਰਿਸੀਪਲ ਦੀ ਹੋਈ ਮੌਤ

25

ਜੀਓ ਪੰਜਾਬ ਬਿਊਰੋ

ਚੰਡੀਗੜ, 7 ਮਈ

ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਰੋਜ਼ਾਨਾ ਜਿੱਥੇ ਕੋਰੋਨਾ ਦੇ ਮਰੀਜ਼ਾਂ ਦੀ ਆਉਣ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ, ਉਥੇ ਲੋਕਾਂ ਦੀਆਂ ਕੀਮਤੀ ਜਾਨਾਂ ਵੀ ਜਾ ਰਹੀਆਂ ਹਨ। ਬਠਿੰਡਾ ਦੇ ਡੀ.ਏ.ਵੀ. ਸਕੂਲ ਦੇ ਪ੍ਰਿਸੀਪਲ ਪ੍ਰਮੋਦ ਖੁਸਰੀਜਾ ਦੀ ਕਰੋਨਾ ਕਾਰਨ ਕੀਮਤੀ ਜਾਨ ਚਲੀ ਗਈ। ਪ੍ਰਿੰਸੀਪਲ ਪ੍ਰਮੋਦ ਖੁਸਰੀਜਾ 10 ਦਿਨ ਪਹਿਲਾਂ ਉਹ ਕਰੋਨਾ ਪਾਜ਼ੇਟਿਵ ਪਾਏ ਗਏ ਸਨ। ਕੋਰੋਨਾ ਪੋਜ਼ੀਟਿਵ ਆਉਣ ਤੋਂ ਬਾਅਦ ਪ੍ਰਿੰਸੀਪਲ ਪ੍ਰਮੋਦ ਨੂੰ ਬਠਿੰਡਾ ਦੇ ਦਿੱਲੀ ਹਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ  ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ।

Jeeo Punjab Bureau

Leave A Reply

Your email address will not be published.