ਬਦਾਮ ਬਣਾਉਣ ਵਾਲੀ ਫੈਕਟਰੀ ਵਿਚ ਲੱਗੀ ਭਿਆਨਕ ਅੱਗ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 7 ਮਈ :

ਅਮ੍ਰਿਤਸਰ ਦੀ ਝਬਾਲ ਰੋਡ ਉੱਤੇ ਇੱਕ ਕਾਗਜ਼ੀ ਬਦਾਮ ਬਣਾਉਣ ਵਾਲੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਗੱਡੀਆਂ ਮੌਕੇ ਉੱਤੇ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਾਣਕਾਰੀ ਅਨੁਸਾਰ ਅੱਗ ਕਾਰਨ ਫੈਕਟਰੀ ਦੀ ਛੱਤ ਡਿੱਗ ਚੁੱਕੀ ਹੈ। ਇਹ ਫੈਕਟਰੀ ਰਿਹਾਇਸ਼ੀ ਇਲਾਕੇ ਕੋਲ ਹੋਣ ਕਾਰਨ ਨੇੜੇ ਦੇ ਲੋਕਾਂ ਨੂੰ ਹਟਾਇਆ ਗਿਆ ਹੈ।
ਕੋਈ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਮੰਨਿਆ ਜਾ ਰਿਹਾ ਹੈ।

Jeeo Punjab Bureau

Leave A Reply

Your email address will not be published.