ਚੰਡੀਗੜ੍ਹ ਵਿਚ ਵੀਕਐਂਡ ਕਰਫਿਊ ਕੀਤਾ ਲਾਗੂ

ਜੀਓ ਪੰਜਾਬ ਬਿਊਰੋ

ਚੰਡੀਗੜ, 7 ਮਈ:

ਚੰਡੀਗੜ੍ਹ ਵਿੱਚ ਲਗਾਤਾਰ ਦਿਨੋਂ ਦਿਨ ਵਧਦੇ ਕੋਰੋਨਾ ਦੇ ਚਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਨੀਵਾਰ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼ੁੱਕਰਵਾਰ ਨੂੰ ਹੋਈ ਕੋਵਿਡ ਵਾਰ ਰੂਮ ਮੀਟਿੰਗ ਵਿੱਚ ਪ੍ਰਸ਼ਾਸਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤਾ ਗਿਆ।

ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਸ਼ਹਿਰ ਵਿੱਚ ਧਾਰਾ 144 ਲਾਗੂ ਰਹੇਗੀ, ਲੋਕ ਇਕੱਠੇ ਨਹੀਂ ਹੋ ਸਕਣਗੇ। ਇਹ ਵੀ ਫੈਸਲਾ ਕੀਤਾ ਗਿਆ ਕਿ ਸਵੇਰੇ 6 ਵਜੇ ਤੋਂ 9 ਵਜੇ ਤੱਕ ਲੋਕ ਸ਼ੈਰ ਕਰ ਸਕਣਗੇ।

Jeeo Punjab Bureau

Leave A Reply

Your email address will not be published.