ਨਵੀਂ ਐਸ.ਆਈ.ਟੀ. ਗਠਿਤ ਕਰੇਗੀ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 8 ਮਈ,

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਜਿਸ ਵਿੱਚ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਅਦਾਲਤ ਦੇ ਆਦੇਸ਼ਾਂ ਅਨੁਸਾਰ ਟੀਮ ਨੂੰ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਨੂੰ ਤਰਜੀਹੀ ਆਧਾਰ ‘ਤੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੀਂ ਗਠਿਤ ਐਸ.ਆਈ.ਟੀ. ਵਿੱਚ ਏਡੀਜੀਪੀ/ਵਿਜੀਲੈਂਸ ਬਿਊਰੋ ਸ੍ਰੀ ਐਲ.ਕੇ. ਯਾਦਵ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਡੀਆਈਜੀ ਫਰੀਦਕੋਟ ਰੇਂਜ ਸ੍ਰੀ ਸੁਰਜੀਤ ਸਿੰਘ ਸ਼ਾਮਲ ਹਨ ਜੋ ਕੋਟਕਪੂਰਾ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਦਰਜ ਦੋ ਐਫਆਈਆਰਜ਼ (ਮਿਤੀ 14 ਅਕਤੂਬਰ 2015 ਅਤੇ 7 ਅਗਸਤ, 2018) ਦੀ ਜਾਂਚ ਕਰਨਗੇ। ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਐਸ.ਆਈ.ਟੀ. ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਏਗੀ ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਜਾਂਚ ਵਿੱਚ ਕੋਈ ਵੀ ਅੰਦਰੂਨੀ ਜਾਂ ਬਾਹਰੀ ਤੌਰ ‘ਤੇ ਦਖਲ ਨਹੀਂ ਦਿੱਤਾ ਜਾਣਾ ਚਾਹੀਦਾ।

 Jeeo Punjab Bureau

Leave A Reply

Your email address will not be published.