ਨਵਜੋਤ ਸਿੱਧੂ ਨੇ ਅੱਜ ਫਿਰ ਟਵੀਟ ਕਰਕੇ ਕਿਹਾ,ਐਸ.ਆਈ.ਟੀ ਨੂੰ 6 ਮਹੀਨੇ ਦੇਣ ਦਾ ਮਤਲਬ ਦੇਰੀ

ਜੀਓ ਪੰਜਾਬ ਬਿਊਰੋ

ਚੰਡੀਗੜ੍ਹ, 8 ਮਈ,

ਪੰਜਾਬ ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਉੱਠੇ ਬਵਾਲ ‘ਚ ਨਵਜੋਤ ਸਿੰਘ ਸਿੱਧੂ ਨੇ ਅੱਜ ਫਿਰ ਟਵੀਟ ਕਰਕੇ ਕਿਹਾ ਹੈ ਕਿ ਐਸ.ਆਈ.ਟੀ ਨੂੰ 6 ਮਹੀਨੇ ਦੇਣ ਦਾ ਮਤਲਬ ਹੈ ਦੇਰੀ। ਇਹ ਗ੍ਰਹਿ ਮੰਤਰੀ ਦੀ ਨਾਕਾਮੀ ਹੈ।

ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਉਤੇ ਲਿਖਿਆ : ਅਫ਼ਸੋਸ ! ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰਕੇ ਸਰਕਾਰ ਹਾਈਕੋਰਟ ਦੇ ਉਹ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸਦੇ ਵਿਰੋਧ ‘ਚ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ (SIT) ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੀ ਆਚਾਰ ਸੰਹਿਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ I

ਇਨਸਾਫ਼ ਵਿੱਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟਾਂ (SITs) ਬਨਣ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇੱਕੋ ਦੋਸ਼ ਬਾਰੇ ਵਾਰ-ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ।

ਨਵਜੋਤ ਸਿੰਘ ਸਿੱਧੂ ਨੇ ਮੁੜ ਮੁੱਖ ਮੰਤਰੀ ਉੱਤੇ ਹਮਲਾ ਕਰਦਿਆਂ ਉਨ੍ਹਾਂ ਅੱਜ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਦੋ ਵੀਡੀਓ ਕਲਿੱਪਾਂ ਸ਼ੇਅਰ ਕੀਤੀਆਂ ਹਨ ਜਿਸ ਵਿੱਚ ਕੈਪਟਨ ਬਾਦਲਾਂ ਨੂੰ ਸਰਕਾਰ ਆਉਣ ‘ਤੇ ਅੰਦਰ ਕਰਨ ਦੀ ਗੱਲ ਕਰਦੇ ਹਨ।

 Jeeo Punjab Bureau

Leave A Reply

Your email address will not be published.