ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦਾ ਕੀਤਾ ਐਲਾਨ

ਜੀਓ ਪੰਜਾਬ

ਚੰਡੀਗੜ੍ਹ, 14 ਮਈ :

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਮਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਗਿਆ। ਈਦ ਉਲ ਫਿਤਰ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਵਾਸੀਆਂ ਲਈ ਤੁਹੋਫਿਆਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਮਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਬਣਾਇਆ ਜਾਵੇਗਾ। ਉਨ੍ਹਾਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਮਲੇਰਕੋਟਲਾ ਵਿੱਚ ਲੜਕੀਆਂ ਵਾਸਤੇ 12 ਕਰੋੜ ਦੀ ਲਾਗਤ ਨਾਲ ਕਾਲਜ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 500 ਕਰੋੜ ਰੁਪਏ ਖਰਚਕੇ ਸ਼ੇਰ ਮੁਹੰਮਦ ਖਾਨ ਦੇ ਨਾਂ ਉਤੇ ਮਲੇਰਕੋਟਲਾ ਵਿੱਚ ਇਕ ਮੈਡੀਕਲ ਕਾਲਜ ਬਣਾਇਆ ਜਾਵੇਗਾ। ਸ਼ਹਿਰ ਵਿੱਚ ਇਕ ਮਹਿਲਾ ਥਾਣਾ ਬਣਾਇਆ ਜਾਵੇਗਾ ਜਿਸ ਨੂੰ ਮਹਿਲਾ ਮੁਲਾਜ਼ਮ ਚਲਾਉਣਗੀਆਂ।

Jeeo Punjab Bureau

Leave A Reply

Your email address will not be published.