ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਅੱਜ ਕੋਰੋਨਾ ਨਾਲ ਹੋਈ ਮੌਤ

ਜੀਓ ਪੰਜਾਬ

ਨਵੀਂ ਦਿੱਲੀ, 14 ਮਈ :

ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖਾਲਸਾ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ। ਉਨ੍ਹਾਂ ਦਾ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ। ਜਰਨੈਲ ਸਿੰਘ ਖਾਲਸਾ ਦਿੱਲੀ ਦੇ ਤਿਲਕ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ। ਉਨ੍ਹਾਂ ਦੀ ਮੌਤ ਉਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਪ੍ਰਗਟਾਉਂਦੇ ਹੋਏ ਟਵੀਟ ਕੀਤਾ ਹੈ।

Jeeo Punjab Bureau

Leave A Reply

Your email address will not be published.