ਸਿੱਖਿਆ ਮੰਤਰੀ ਤੋਂ ਮਿਲਣ ਦਾ ਸਮਾਂ ਮੰਗ ਰਹੇ ਬੇਰੁਜ਼ਗਾਰ ਅਧਿਆਪਕਾਂ ਨੇ ਮਜਬੂਰ ਹੋ ਕੇ ਪੁਟ ਸਿਟੇ ਬੈਰੀਗੇਟ, ਪੁਲਿਸ ਨਾਲ ਹੋਈ ਧੱਕਾ ਮੁੱਕੀ ਜੀਓ ਪੰਜਾਬ

ਚੰਡੀਗੜ੍ਹ, 17 ਮਈ

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ । ਦੂਜੇ ਪਾਸੇ ਲੀਲਾ ਭਵਨ ਵਿੱਚ ਬੀ.ਐੱਸ.ਐਨ ਐਲ ਟਾਵਰ ਦੇ ਉੱਪਰ ਦੋ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਸਰੀਰਕ ਹਾਲਤ ਲਗਾਤਾਰ ਵਿਗੜਨ ਦੇ ਬਾਵਜੂਦ ਵੀ 58 ਦਿਨਾਂ ਤੋਂ ਡਟੇ ਹੋਏ ਹਨ । ਪਰ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਮੰਗ ਨਾ ਮੰਨੇ ਜਾਣ ਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਡੀ.ਸੀ. ਦਫ਼ਤਰ ਅੱਗੇ ਸੂਬਾ ਪੱਧਰੀ ਇਕੱਠ ਕਰ ਕੇ ਸ਼ਹਿਰ ਵਿਚ ਰੋਸ ਮਾਰਚ ਕਰਦਿਆਂ ਹੋਇਆ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਜਦੋ ਸਿੱਖਿਆ ਮੰਤਰੀ ਦੀ ਕੋਠੀ ਕੋਲ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਪਹੁੰਚੇ ਤਾਂ ਭਾਰੀ ਪੁਲਿਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ । ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵਧਣ ਲੱਗੇ ਤਾਂ ਪ੍ਰਸ਼ਾਸਨ ਵੱਲੋਂ ਕੁਝ ਸਮਾਂ ਮੰਗਿਆ ਗਿਆ ਪਰ ਵਾਰ ਵਾਰ ਸਮਾਂ ਮੰਗਣ ਤੋਂ ਬਾਅਦ ਹੀ ਬੇਰੁਜ਼ਗਾਰ ਅਧਿਆਪਕਾਂ ਦੀ ਗੱਲ ਨਹੀਂ ਸੁਣੀ ਗਈ ਤਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਮਜਬੂਰ ਹੋ ਕੇ ਬੈਰੀਗੇਟ ਪੁੱਟਣ ਲਈ ਮਜਬੂਰ ਹੋਏ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਕੋਠੀ ਕੋਲ ਪਹਿਲਾਂ ਬੈਰੀਗੇਟ ਪੁੱਟ ਕੇ ਦੂਜੇ ਬੈਰੀਗੇਟ ਕੋਲ ਪਹੁੰਚ ਕੇ ਦੂਜੇ ਬ੍ਰਿਗੇਡ ਨੂੰ ਉਖਾੜਨ ਲੱਗੇ ਤਾਂ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਤੇ ਪ੍ਰਸ਼ਾਸਨ ਵੱਲੋਂ ਮੁੜ ਸਮਾਂ ਮੰਗਿਆ ਗਿਆ । ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬੇਰੁਜ਼ਗਾਰ ਅਧਿਆਪਕਾਂ ਦੀ ਗੱਲ ਨਹੀਂ ਸੁਣੀ ਗਈ ਤਾਂ ਬੇਰੁਜ਼ਗਾਰ ਅਧਿਆਪਕ ਮੁੜ ਅੱਗੇ ਵਧਣਗੇ ਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਏਗਾ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।

ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨਿਰਮਲ ਜ਼ੀਰਾ, ਸੁਰਿੰਦਰ ਕੰਬੋਜ, ਕੁਲਦੀਪ ਖੋਖਰ ਤੇ ਰਾਜਵੀਰ ਮੁਕਤਸਰ  ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ  2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਜਿਸ ਵਿਚ ਬੀ.ਐੱਡ ਉਮੀਦਵਾਰਾਂ ਨੂੰ  ਬਰਾਬਰ ਵਿਚਾਰਿਆ ਗਿਆ  । ਜਿਸ ਨਾਲ ਕਿ ਬੀ ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ.  ਉਮੀਦਵਾਰਾਂ ਦੀਆਂ ਹੱਕੀ ਪੋਸਟਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ  । ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਈ.ਟੀ.ਟੀ. ਪੋਸਟਾਂ ਦੇ ਉੱਪਰ ਸਿਰਫ ਈ.ਟੀ.ਟੀ ਦੇ ਯੋਗ ਉਮੀਦਵਾਰਾਂ ਨੂੰ ਹੀ ਰੱਖੇ ਬਾਕੀ ਬੀ.ਐਡ. ਉਮੀਦਵਾਰਾਂ ਈਟੀਟੀ ਦੀਆਂ ਪੋਸਟਾਂ ਤੋਂ ਅਯੋਗ ਕਰਾਰ ਦੇਵੇ ।

Jeeo Punjab Bureau

Leave A Reply

Your email address will not be published.