ਗੁਰਮੀਤ ਰਾਮ ਰਹੀਮ ਜੇਲ੍ਹ ਵਿੱਚੋਂ ਪੈਰੋਲ ਉਤੇ ਆਇਆ ਬਾਹਰ

ਜੀਓ ਪੰਜਾਬ

ਚੰਡੀਗੜ੍ਹ: 20 ਮਈ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਸੁਨਾਰੀਆ ਜੇਲ੍ਹ ਵਿੱਚੋਂ ਪੈਰੋਲ ਉਤੇ ਬਾਹਰ ਆ ਗਏ ਹਨ। ਪਤਾ ਲੱਗਿਆ ਹੈ ਕਿ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਮਾਤਾ ਦੀ ਬਿਮਾਰੀ ਦੇ ਚਲਦਿਆਂ 48 ਘੰਟਿਆਂ ਲਈ ਪੈਰੋਲ ਦਿੱਤੀ ਹੈ। ਉਨ੍ਹਾਂ ਨੂੰ ਅੱਜ ਸਵੇਰੇ 6 ਵਜੇ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਕੱਢ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ 25 ਅਗਸਤ 2017 ਤੋਂ 2 ਸਾਧਵੀਆਂ ਨਾਲ ਬਲਾਤਕਾਰ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਬੰਦ ਹਨ।

Jeeo Punjab Bureau

Leave A Reply

Your email address will not be published.