ਅਰਦਾਸ ਕਰਨ ਵਾਲੇ ਗੁਰਮੇਲ ਸਿੰਘ ਖਾਲਸਾ ਨੂੰ ਅਦਾਲਤ ਨੇ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਿਆ


ਜੀਓ ਪੰਜਾਬ

ਚੰਡੀਗੜ, 21 ਮਈ,

ਬੀਤੇ ਦਿਨੀਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਦੇ ਗੁਰਦੁਆਰੇ ਵਿੱਚ ਸਿਆਸੀ ਅਰਦਾਸ ਕਰਨ ਵਾਲੇ ਗੁਰਮੇਲ ਸਿੰਘ ਖਾਲਸਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਕੀਤੀ ਗਈ ਅਰਦਾਸ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਨ , ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨੇ ਪੂਰੇ ਕਰਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦਾ ਦਲਿਤ ਮੁੱਖ ਮੰਤਰੀ ਹੋਵੇ ਲਈ ਅਰਦਾਸ ਕੀਤੀ ਗਈ ਸੀ।

Jeeo Punjab Bureau

Leave A Reply

Your email address will not be published.