ਰਾਮ ਰਹੀਮ ਨੂੰ ਪੈਰੋਲ ਦੇਣਾ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਸਾਜ਼ਿਸ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

25

ਜੀਓ ਪੰਜਾਬ

ਚੰਡੀਗੜ, 21 ਮਈ:

ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੀ ਘਟਨਾ ਨੂੰ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਸਾਜ਼ਿਸ ਕਰਾਰ ਦਿੱਤਾ ਹੈ।

ਉਨ੍ਹਾਂ ਆਪਣੇ ਇੱਕ ਬਿਆਨ ਵਿੱਚ ਕਿਹਾ ਕਿ ਸਰਕਾਰ ਵੱਲੋਂ ਸੰਗੀਨ ਤੇ ਅਨੈਤਿਕ ਦੋਸ਼ਾਂ ਦੇ ਦੋਸ਼ੀ ਨੂੰ ਪੈਰੋਲ ਦੇਣਾ ਤੇ ਆਪਣੀਆਂ ਸਜ਼ਾਵਾਂ ਕੱਟ ਚੁੱਕੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਪੈਰੋਲ ਨਾ ਦੇਣੀ ਵੱਡੇ ਵਿਤਕਰੇ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ‘ਚ ਮਹੌਲ ਖਰਾਬ ਕਰਨ ਲਈ ਰਚੀ ਸਾਜਿਸ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰੋਨਾ ਨਾਲ ਬੁੜੈਲ ਜੇਲ੍ਹ ਵਿੱਚ ਕੈਦੀ ਲਾਗ ਦਾ ਸ਼ਿਕਾਰ ਹੋ ਰਹੇ ਹਨ ਜਿਨ੍ਹਾਂ ਬਾਰੇ ਸਰਕਾਰ ਨਹੀਂ ਸੋਚ ਰਹੀ ਪਰ ਰਾਮ ਰਹੀਮ ‘ਤੇ ਇਹ ਰਹਿਮ ਦਿਖਾਇਆ ਗਿਆ ਹੈ।

Jeeo Punjab Bureau

Leave A Reply

Your email address will not be published.