ਸੰਗਤ ਦੇ ਪੈਸੇ ਨਾਲ ਐਸ. ਜੀ. ਪੀ. ਸੀ. ਵੱਲੋਂ ਖੋਲ੍ਹੇ ਗਏ ਕੋਵਿਡ ਕੇਅਰ ਸੈਂਟਰਾਂ ਦਾ ਸਿਹਰਾ ਆਪਣੇ ਸਿਰ ਸਜਾਉਣ ਦਾ ਯਤਨ ਕਰ ਰਿਹਾ ਹੈ ਸੁਖਬੀਰ ਬਾਦਲ :ਆਪ

ਜੀਓ ਪੰਜਾਬ

ਚੰਡੀਗੜ੍ਹ 24 ਮਈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੋਲ੍ਹੇ ਗਏ ਕੋਵਿਡ ਕੇਅਰ ਸੈਂਟਰਾਂ ਦਾ ਸਿਹਰਾ ਆਪਣੇ ਸਿਰ ਸਜਾਉਣ ਦਾ ਢੋਂਗ ਰਚ ਰਿਹਾ ਅਤੇ ਲੋਕਾਂ ਦੇ ਪੈਸੇ ਤੇ ਗੁਰੂ ਦੀ ਗੋਲਕ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਿਹਾ।

ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਨਿਰਦੋਸ ਸਿੱਖਾਂ ਦੇ ਕਤਲ ਦੇ ਦੋਸੀ ਮੰਨੇ ਜਾਂਦੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਹੋਰ ਆਗੂਆਂ ਨੇ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ। ਪਰ ਹੁਣ ਬਾਦਲ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਪੀੜਤਾਂ ਦੇ ਇਲਾਜ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਏ ਜਾ ਰਹੇ ਕੋਵਿਡ ਕੇਅਰ ਸੈਂਟਰਾਂ ਦੀ ਵਰਤੋਂ ਆਪਣੇ ਰਾਜਸੀ ਹਿੱਤਾ ਲਈ ਕਰਨੀ ਸੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਉਦਾਹਰਣ ਨਹੀਂ ਕਿ ਅਕਾਲੀ ਦਲ ਦੇ ਆਗੂਆਂ ਨੇ ਰਾਜਨੀਤਿਕ ਲਾਹਾ ਲੈਣ ਲਈ ਉਹਨਾਂ ਦੁਆਰਾ ਨਿਯੰਤਰਿਤ ਸ੍ਰੋਮਣੀ ਕਮੇਟੀ ਦੇ ਸਰੋਤਾਂ ਦੀ ਵਰਤੋਂ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਵੱਖ ਵੱਖ ਸਮਿਆਂ ‘ਤੇ ਸ੍ਰੋਮਣੀ ਅਕਾਲੀ ਦਲ ਬਾਦਲ ਅਤੇ ਮਜੀਠੀਆ ਪਰਿਵਾਰ ਸ੍ਰੋਮਣੀ ਕਮੇਟੀ ਦੇ ਸਮਾਗਮਾਂ ਦੀ ਵਰਤੋਂ ਰਾਜਨੀਤਿਕ ਤੌਰ ‘ਤੇ ਜੰਿਦਾ ਰਹਿਣ ਲਈ ਕਰਦੇ ਰਹੇ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਦੋਸ ਲਾਇਆ ਕਿ ਕੁਝ ਦਿਨ ਪਹਿਲਾਂ ਵੀ ਸ੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਦਾਨ ‘ਚੋਂ ਸ਼ਹੀਦ ਕਿਸਾਨ ਨੂੰ ਦਿੱਤੀ ਇੱਕ ਲੱਖ ਦੀ ਰਕਮ ਦੇਣ ਦੇ ਸਮਾਗਮ ਦੀ ਬਿਕਰਮ ਮਜੀਠੀਆ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਮਜੀਠੀਆ ਪਰਿਵਾਰ ਵੱਲੋਂ ਸ੍ਰੋਮਣੀ ਕਮੇਟੀ ਦੀਆਂ ਸੇਵਾਵਾਂ ਦੀ ਆਪਣੇ ਰਾਜਨੀਤਿਕ ਹਿੱਤਾਂ ਲਈ ਵਰਤੋਂ ਕਰਨਾ ਬਹੁਤ ਹੀ ਨਿੰਦਰਣਯੋਗ ਕਾਰਵਾਈ ਹੈ।

ਮਲਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਸੰਸਥਾ ਹੈ ਅਤੇ ਸਮੂਹ ਸਿੱਖ ਸੰਗਤ ਸ੍ਰੋਮਣੀ ਕਮੇਟੀ ਨੂੰ ਆਪਣਾ ਦਸਵੰਧ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਦੇ ਉਪਰਾਲਿਆਂ ਦੀ ਵਰਤੋਂ ਬਾਦਲ ਅਤੇ ਮਜੀਠੀਆ ਪਰਿਵਾਰਾਂ ਦੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਨਹੀਂ ਕਰਨੀ ਚਾਹੀਦੀ।

ਆਪ ਆਗੂਆਂ ਨੇ ਕਿਹਾ ਕਿ ਜੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਪਰਿਵਾਰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ  ਦਾ ਹੌਸਲਾ ਰੱਖਦੇ ਹਨ ਤਾਂ ਉਨ੍ਹਾਂ ਨੂੰ ਆਪੋ ਆਪਣੇ ਸਾਧਨਾਂ ਨਾਲ ਕੋਵਿਡ ਕੇਟਰ ਸੈਂਟਰ ਸਥਾਪਤ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਬਾਦਲ ਦਲ ਆਗੂਆਂ ਨੇ ਪਹਿਲਾਂ ਹੀ ‘ਰਾਜ ਨਹੀਂ ਸੇਵਾ’ ਦਾ ਨਾਟਕ ਕਰਕੇ ਪੰਜਾਬ ਅਤੇ ਸਿੱਖ ਸੰਗਤ ਨੂੰ ਬਹੁਤ ਲੁੱਟਿਆ ਹੈ ਅਤੇ ਹੁਣ ਉਨ੍ਹਾਂ ਨੂੰ ਸਿੱਖ ਸੰਗਤ ਦੇ ਸਾਧਨਾਂ ‘ਤੇ ਰਾਜਨੀਤਿਕ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ।

Jeeo Punjab Bureau

Leave A Reply

Your email address will not be published.