ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਤੇ ਵੀ ਲਹਿਰਾਇਆ ਕਾਲਾ ਝੰਡਾ

ਜੀਓ ਪੰਜਾਬ

ਚੰਡੀਗੜ੍ਹ, 26 ਮਈ

ਅੱਜ 26 ਮਈ ਨੂੰ ਦਿੱਲੀ ਵਿਖੇ ਚਲ ਰਹੇ ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰੇ ਹੋ ਗਏ ਹਨ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋ 26 ਮਈ ਨੂੰ ਕਾਲੇ ਝੰਡੇ ਲਹਿਰਾਉਣ ਦੇ ਦਿੱਤੇ ਗਏ ਸਦੇ ਤਹਿਤ ਅਜ ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਤੇ ਵੀ ਕਾਲਾ ਝੰਡਾ ਲਹਿਰਾਉਂਦਾ ਨਜਰ ਆਇਆ। ਵਰਨਣਯੋਗ ਹੈ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾ ਹੀ ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ।ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ ਤੇ ਵੀ ਜਾਣਕਾਰੀ ਸਾਂਝੀ ਕੀਤੀ।

Jeeo Punjab Bureau

Leave A Reply

Your email address will not be published.