ਖੁਲਾਸਾ- ਕਿਸਾਨ ਪੱਕਾ ਧਰਨਾ ਲਗਾਉਣ ਦੇ ਇਰਾਦੇ ਨਾਲ ਲਾਲ ਕਿਲ੍ਹੇ ਉੱਤੇ ਕਰਨਾ ਚਾਹੁੰਦੇ ਸਨ ਕਬਜਾ

ਜੀਓ ਪੰਜਾਬ

ਚੰਡੀਗੜ੍ਹ,27 ਮਈ

26 ਜਨਵਰੀ ਦੇ ਲਾਲ ਕਿਲ੍ਹੇ ਦੀ ਮਾਮਲੇ ਸਬੰਧੀ ਦਿੱਲੀ ਪੁਲਿਸ ਵੱਲੋਂ ਅਦਾਲਤ ਵਿੱਚ ਚਾਰਜਸੀਟ ਪੇਸ਼ ਕਰਦੇ ਹੋਏ ਕਿਹਾ ਗਿਆ ਹੈ ਕਿ ਕਿਸਾਨ ਲਾਲ ਕਿਲ੍ਹੇ ਕੋਲ ਆਪਣੇ ਪੱਕਾ ਧਰਨਾ ਲਗਾਉਣ ਦੇ ਇਰਾਦੇ ਨਾਲ ਇਸ ਥਾਂ ਉਤੇ ਕਬਜ਼ਾ ਕਰਨਾ ਚਾਹੁੰਦੇ ਸਨ। ਚਾਰਜਸੀਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਵੀ ਮੁੱਖ ਨਿਸ਼ਾਨਾ ਸੀ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਭਰ ਵਿੱਚ ਬਦਨਾਮ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ  ਪੰਜਾਬ ਸਮੇਤ ਦੇਸ਼ ਵੱਖ ਵੱਖ ਸੂਬਿਆਂ ਦੇ ਕਿਸਾਨ ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਦੋਲਨ ਚਲ ਰਿਹਾ ਹੈ। ਇਸ ਦੇ ਤਹਿਤ ਕਿਸਾਨਾਂ ਵੱਲੋਂ 26 ਜਨਵਰੀ ਵਾਲੇ ਦਿਨ ਅਲੱਗ ਤੋਂ ਪਰੇਡ ਕਰਨ ਦਾ ਫ਼ੈਸਲਾ ਕੀਤਾ ਸੀ ਜਿਸ ਤਹਿਤ ਕੁੱਝ ਲੋਕਾਂ ਵੱਲੋਂ ਦਿੱਲੀ ਦੇ ਲਾਲ ਵੱਲ ਚਲੇ ਗਏ ਸਨ। ਜੋ ਲਾਲ ਕਿਲ੍ਹੇ ਅੰਦਰ ਚੱਲ੍ਹ ਗਏ ਸਨ। ਇਸ ਸਬੰਧੀ ਦਿੱਲੀ ਪੁਲਿਸ ਵੱਲੋਂ ਵੱਖ ਵੱਖ ਧਰਾਵਾਂ ਤਹਿਤ ਵੱਖ ਵੱਖ ਵਿਅਕਤੀਆਂ ਦੀ ਪਛਾਣ ਕਰ ਕੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਕੇਸ ਅਦਾਲਤ ਵਿਚ ਚਲ ਰਿਹਾ ਹੈ।

Jeeo Punjab Bureau

Leave A Reply

Your email address will not be published.