ਅਣਪਛਾਤਿਆਂ ਨੇ ਗੋਲ਼ੀਬਾਰੀ ਕਰਕੇ ਦੋ ਵਿਅਕਤੀਆਂ ਦਾ ਕੀਤਾ ਕਤਲ

ਜੀਓ ਪੰਜਾਬ

ਚੰਡੀਗੜ੍ਹ,27 ਮਈ
ਪੱਟੀ ਵਿੱਚ ਅੱਜ ਸਵੇਰੇ ਕਰੀਬ ਛੇ ਵਜੇ ਅਣਪਛਾਤਿਆਂ ਵੱਲੋਂ ਗੋਲ਼ੀਬਾਰੀ ਕਰਕੇ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਟੀ ਦੇ ਪੀਰ ਦੀ ਜਗ੍ਹਾਂ ਉਤੇ ਸੇਵਾ ਕਰਕੇ ਜਦੋਂ ਵਾਪਸ ਜਾ ਰਹੇ ਸਨ ਤਾਂ ਇਕ ਗੱਡੀ ਵਿਚ ਆਏ ਵਿਅਕਤੀਆਂ ਨੇ ਗੋਲੀਬਾਰੀ ਕਰਕੇ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਅਮਨਦੀਪ ਸਿੰਘ ਅਤੇ ਪ੍ਰਭਦੀਪ ਸਿੰਘ ਵਜੋਂ ਹੋਈ ਹੈ। ਇਸ ਘਟਨਾ ਵਿੱਚ ਇਕ ਵਿਅਕਤੀ ਤੇਰਾ ਸਿੰਘ ਜ਼ਖਮੀ ਹੋ ਗਿਆ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਥੇ ਇਲਾਜ਼ ਚੱਲ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ।

Jeeo Punjab Bureau

Leave A Reply

Your email address will not be published.