ਕੇਜਰੀਵਾਲ ਨੇ ਕੇਂਦਰੀ ਮੰਤਰੀ ਉੱਤੇ ਲਾਏ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਦੇ ਦੋਸ਼

ਜੀਓ ਪੰਜਾਬ

ਨਵੀਂ ਦਿੱਲੀ, 28 ਮਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਕੇਂਦਰੀ ਸੱਭਿਆਚਾਰ ਤੇ ਸ਼ੈਰਸਪਾਟਾ ਮੰਤਰੀ ਪ੍ਰਹਲਾਦ ਸਿੰਘ ਪਟੇਲ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਦੇ ਦੋਸ਼ ਲਗਾਏ ਹਨ। ਕੇਂਦਰੀ ਮੰਤਰੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪਰਾਜਪਾਲ ਨੂੰ ਇਸ ਸਬੰਧੀ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਜੋ ਪ੍ਰੈਸ ਕਾਨਫਰੰਸ ਦੌਰਾਨ ਪਿੱਛੇ ਤਿਰੰਗਾ ਲਗਾਇਆ ਗਿਆ ਹੈ, ਉਹ ਤਿਰੰਗਾ ਕੋਡ ਮੁਤਾਬਕ ਸਹੀ ਨਹੀਂ ਹੈ। ਉਨ੍ਹਾਂ ਇਸ ਗਲਤੀ ਨੂੰ ਸੁਧਾਰਨ ਦੀ ਮੰਗ ਕੀਤੀ ਹੈ।

ਕੇਂਦਰੀ ਮੰਤਰੀ ਮੁਤਾਬਕ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਦੌਰਾਨ ਪਿੱਛੇ ਜੋ ਤਿਰੰਗਾ ਲਗਾਇਆ ਗਿਆ ਹੈ, ਉਸ ਵਿੱਚ ਹਰੇ ਰੰਗ ਨੂੰ ਦਬਾਇਆ ਗਿਆ ਹੈ ਅਤੇ ਸਫੇਦ ਰੰਗ ਨੂੰ ਵੱਡਾ ਕੀਤਾ ਗਿਆ ਹੈ, ਉਹ ਰਾਸ਼ਟਰੀ ਝੰਡੇ ਦਾ ਕੋਡ ਦੀ ਉਲੰਘਣਾ ਹੈ।

Jeeo Punjab Bureau

Leave A Reply

Your email address will not be published.