ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਜੀਓ ਪੰਜਾਬ

ਚੰਡੀਗੜ੍ਹ 28 ਮਈ

ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਸੀਨੀਅਰ ਬੀਬੀਆਂ ਨੂੰ ਸ਼ਾਮਲ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਮਨਪ੍ਰੀਤ ਕੌਰ ਡੌਲੀ ਸਪੁੱਤਰੀ ਸਵ: ਕੈਪਟਨ ਕੰਵਲਜੀਤ ਸਿੰਘ, ਬੀਬੀ ਜਸਵਿੰਦਰ ਕੌਰ ਵਿਜੈ ਨਗਰ ਅੰਮ੍ਰਿਤਸਰ ਅਤੇ ਬੀਬੀ ਮਨਜੀਤ ਕੌਰ ਸਿੱਧੂ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਇਸਤਰੀ ਅਕਾਲੀ ਦਲ ਦੇ ਬਾਕੀ ਰਹਿੰਦੇ ਢਾਂਚੇ ਦਾ ਵਿਸਥਾਰ ਵੀ ਕਰ ਦਿੱਤਾ ਜਾਵੇਗਾ।

Jeeo Punjab Bureau

Leave A Reply

Your email address will not be published.