ਇਕੋ ਪਰਿਵਾਰ ਦੀਆਂ ਤਿੰਨ ਔਰਤਾਂ ਨੇ ਕੀਤੀ ਖੁਦਕੁਸ਼ੀ

ਜੀਓ ਪੰਜਾਬ

ਚੰਡੀਗੜ੍ਹ, 29 ਮਈ

ਮਲੇਰਕੋਟਲਾ ਦੇ ਨੇੜੇ ਪੈਂਦੇ ਪਿੰਡ ਕੁਠਾਲਾ ਤੋਂ ਇਕ ਦੁਖਦਾਈ ਖਬਰ ਆਈ ਹੈ, ਜਿੱਥੇ ਇਕੋ ਪਰਿਵਾਰ ਦੀਆਂ ਤਿੰਨ ਔਰਤਾਂ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਹਰਮੇਲ ਕੌਰ, ਇਸਦੀ 43 ਸਾਲਾ ਧੀ ਸੁਖਵਿੰਦਰ ਕੌਰ ਅਤੇ ਸੁਖਵਿੰਦਰ ਕੌਰ ਦੀ 19 ਸਾਲਾ ਲੜਕੀ ਅਮਨਜੋਤ ਕੌਰ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਘਟਨਾ ਦੀ ਖਬਰ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚਲਿਆ। ਪੁਲਿਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਸਾਰਾ ਪਿੰਡ ਇਸ ਘਟਨਾ ਨੂੰ ਲੈ ਕੇ ਸੋਗ ਵਿੱਚ ਹੈ।

Jeeo Punjab Bureau

Leave A Reply

Your email address will not be published.