ਜ਼ਮੀਨ ਨੂੰ ਲੈ ਕੇ ਹੋਇਆ ਝਗੜਾ, ਇਕ ਵਿਅਕਤੀ ਦਾ ਗੋਲੀ ਮਾਰ ਕੇ ਕੀਤਾ ਕਤਲ

ਜੀਓ ਪੰਜਾਬ

ਚੰਡੀਗੜ੍ਹ, 29 ਮਈ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਖੋਖਰ ਵਿੱਚ ਜ਼ਮੀਨ ਦੇ ਵਿਵਾਦ ਦੇ ਚਲਦਿਆਂ ਇਕ ਵਿਅਕਤੀ ਦਾ ਗੋਲੀ ਮਾਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਸਮੇਂ ਤੋਂ ਜਮੀਨ ਦਾ ਰੌਲਾ ਚਲਦਾ ਸੀ। ਅੱਜ ਸਵੇਰੇ ਸਮੇਂ ਜਦੋਂ ਬਲਵਿੰਦਰ ਸਿੰਘ ਤੇ ਇਕ ਲੜਕਾ ਖੇਤ ਵਿੱਚ ਕੰਮ ਕਰ ਰਹੇ ਸਨ ਤਾਂ ਦੂਜਾ ਵਿਅਕਤੀ ਮਿੱਕੇ ਨੇ ਆ ਜਦੋਂ ਜ਼ਮੀਨ ਉਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਉਤੇ ਜਦੋਂ ਉਨ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਸਮੇਂ ਲੜਕੇ ਦੇ ਗੋਲ਼ੀ ਲੱਗਣ ਕਾਰਨ ਜ਼ਖਮੀ ਹੋ ਗਿਆ। ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ।

Jeeo Punjab Bureau

Leave A Reply

Your email address will not be published.