ਦੋ ਥਾਣੇਦਾਰਾਂ ਦਾ ਕਤਲ ਕਰਨ ਵਾਲੇ ਨਾਮੀ ਗੈਂਗਸਟਰਾਂ ਨੂੰ ਕੀਤਾ ਕਾਬੂ

ਜੀਓ ਪੰਜਾਬ

ਚੰਡੀਗੜ੍ਹ, 29 ਮਈ:

 ਪੰਜਾਬ ਪੁਲਿਸ ਦੇ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਵਲੋਂ ਜਗਰਾਓ ਪੁਲਿਸ ਦੇ ਦੋ ਥਾਣੇਦਾਰਾਂ ਨੂੰ ਕਤਲ ਕਰਨ ਵਾਲੇ ਨਾਮੀ ਗੈਂਗਸਟਰਾਂ ਵਿੱਚੋਂ  ਦੋ ਨੂੰ ਕਾਬੂ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ ਬੱਬੀ ਪੁੱਤਰ ਗੁਰਨਾਮ ਸਿੰਘ ਵਾਸੀ ਮਾਹਲਾ ਖੁਰਦ ਮੋਗਾ ਤੇ ਦਰਸ਼ਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸਹੌਲੀ ਲੁਧਿਆਣਾ ਦੇ ਰੂਪ ਵਿਚ ਹੋਈ ਹੈ।

ਫਿਲਹਾਲ ਪੁਲਿਸ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਪਰ ਪੁਲੀਸ ਟੀਮ ਅੱਜ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਮਿਲੀ ਜਾਣਕਾਰੀ ਅਨੁਸਾਰ ਜਗਰਾਓ ਸੀਆਈਏ ਸਟਾਫ਼ ਦੇ ਥਾਣੇਦਾਰ ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਬੱਬੀ ਨੂੰ ਬੀਤੀ 5 ਮਈ ਨੂੰ ਨਾਮੀ ਗੈਂਗਸਟਰ ਜੈਪਾਲ ਅਤੇ ਉਸਦੇ ਤਿੰਨ ਸਾਥੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਸ ਮਾਮਲੇ ‘ਚ ਪਹਿਲੇ ਦਿਨ ਤੋਂ ਹੀ ਪੰਜਾਬ ਪੁਲਿਸ ਦੀਆਂ ਟੀਮਾਂ ਤੋਂ ਇਲਾਵਾ ਕੰਮ ਕਰ ਰਹੀ ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਦੀ ਟੀਮ ਨੇ ਮੁਖ 4 ਗੈਂਗਸਟਰਾਂ ਵਿਚੋਂ 2 ਗਗਸਟਰਾਂ ਬਲਜਿੰਦਰ ਸਿੰਘ ਉਰਫ ਬੱਬੀ ਪੁੱਤਰ ਗੁਰਨਾਮ ਸਿੰਘ ਵਾਸੀ ਮਾਹਲਾ ਖੁਰਦ ਮੋਗਾ ਤੇ ਦਰਸ਼ਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਸਹੌਲੀ ਲੁਧਿਆਣਾ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਨਾ ਦੋਨੋ ਗੈਂਗਸਟਰਾਂ ਤੇ 2 – 2 ਲੱਖ ਦਾ ਇਨਾਮ ਵੀ ਸੀ। ਇਸ ਮਾਮਲੇ ਵਿਚ ਦੋ ਹੋਰ ਦੋਸ਼ੀ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ  ਅਜੇ ਵੀ ਫਰਾਰ ਦੱਸੇ ਜਾ ਰਹੇ ਹਨ। ਇੱਥੇ ਇਹ ਵੀ ਵਰਨਣਯੋਗ ਹੈ ਕਿ ਦਰਸ਼ਨ ਸਿੰਘ ਦੀ ਪਤਨੀ ਜਗਰਾਓ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤੀ ਜਾ ਚੁੱਕੀ ਹੈ।

Jeeo Punjab Bureau

Leave A Reply

Your email address will not be published.