12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੁਣ 3 ਜੂਨ ਨੂੰ

ਜੀਓ ਪੰਜਾਬ

ਨਵੀਂ ਦਿੱਲੀ,31 ਮਈ

ਸੀਬੀਐਸਈ ਅਤੇ ਸੀਆਈਐਸਸੀਈ ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੁਣ 3 ਜੂਨ ਉਤੇ ਪਏ ਗਈ। ਅੱਜ ਹੋਈ ਸੁਣਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਕੁਝ ਦਿਨ ਦਾ ਸਮਾਂ ਮੰਗਿਆ ਗਿਆ, ਜਿਸ ਉਤੇ ਸੁਪਰੀਮ ਕੋਰਟ ਨੇ ਅਗਲੀ ਸੁਣਵਾਈ 3 ਜੂਨ ਉਤੇ ਪਾ ਦਿੱਤੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਸਰਕਾਰ ਕੁਝ ਅਗਲੇ ਦਿਨਾਂ ਵਿੱਚ 12ਵੀਂ ਬੋਰਡ ਦੀ ਪ੍ਰੀਖਿਆ ਸਬੰਧੀ ਅੰਤਿਮ ਫੈਸਲਾ ਲਵੇਗੀ।

 ਦੇਸ਼ ਭਰ ਵਿੱਚ ਕੋਰੋਨਾ ਕਹਿਰ ਦੇ ਚਲਦਿਆਂ ਕੁਝ ਲੋਕਾਂ ਵੱਲੋਂ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਸਬੰਧੀ ਸੁਪਰੀਮ ਕੋਰਟ ਨੇ 28 ਮਈ ਨੂੰ ਸੁਣਵਾਈ ਕਰਦੇ ਹੋਏ ਸੁਣਵਾਈ 31 ਮਈ ਉਤੇ ਪਾ ਦਿੱਤੀ ਸੀ ਅਤੇ ਅੱਜ ਫਿਰ ਇਹ ਸੁਣਵਾਈ 3 ਜੂਨ ਤੱਕ ਟਾਲ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਦੇ ਚਲਦਿਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਸੀ। ਇਸਦੇ ਨਾਲ ਹੀ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ ਰੱਦ ਕਰਕੇ, ਸਾਰੇ ਵਿਦਿਆਰਥੀਆਂ ਨੂੰ ਪ੍ਰਮੋਟ ਕਰ ਦਿੱਤਾ ਗਿਆ ਸੀ। 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਬੋਰਡ ਵੱਲੋਂ ਕਿਹਾ ਗਿਆ ਸੀ ਕਿ ਬਾਅਦ ਵਿੱਚ ਫੈਸਲਾ ਕੀਤਾ ਜਾਵੇਗਾ। ਇਸ ਸਬੰਧੀ ਪਿਛਲੇ ਦਿਨੀਂ ਸਾਰੇ ਬੋਰਡਾਂ ਦੀ ਕੇਂਦਰੀ ਸਿੱਖਿਆ ਮੰਤਰੀ ਨਾਲ ਮੀਟਿੰਗ ਵੀ ਹੋਈ ਸੀ। ਇਹ ਫੈਸਲਾ ਕੇਂਦਰੀ ਸਿੱਖਿਆ ਮੰਤਰੀ ਵੱਲੋਂ 1 ਜੂਨ ਨੂੰ ਸੁਣਾਇਆ ਜਾਣਾ ਹੈ, ਕਿ ਪ੍ਰੀਖਿਆ ਹੋਵੇਗੀ ਜਾਂ ਫਿਰ ਕਿਸੇ ਹੋਰ ਫਾਰਮੂਲੇ ਉਤੇ ਕੰਮ ਕੀਤਾ ਜਾਵੇਗਾ।

Jeeo Punjab Bureau

Leave A Reply

Your email address will not be published.