ਅਰਦਾਸ ਸਮਾਗਮ ਵਿੱਚ ਹਿੱਸਾ ਲੈਣ ਲਈ ਬੱਬੀ ਬਾਦਲ ਦੀ ਅਗਵਾਈ ਵਿੱਚ ਮੋਹਾਲੀ ਤੋਂ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੈਕੜੇ ਵਰਕਰ ਹੋਏ ਰਵਾਨਾ

ਜੀਓ ਪੰਜਾਬ

ਚੰਡੀਗੜ, 1 ਜੂਨ

ਅੱਜ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸੀਆ ਨੂੰ ਸਜਾਵਾਂ ਦਿਵਾਉਣ ਲਈ ਰੱਖੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੈਕੜੇ ਵਰਕਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਵਿੱਚ ਮੋਹਾਲੀ ਤੋਂ ਰਵਾਨਾ ਹੋਏ ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ 6 ਸਾਲ ਪਹਿਲਾਂ ਬਾਦਲ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆ ਹੋਈਆ ਬੇਅਦਬੀਆ ਅਤੇ ਦੋ ਸਿੰਘਾਂ ਦੀ ਸਹੀਦੀ ਦਾ ਅੱਜ ਤੱਕ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲਿਆ ਜਿਸ ਸਭ ਤੋਂ ਵੱਡਾ ਕਾਰਨ ਬਾਦਲ ਤੇ ਕੈਪਟਨ ਦੀ ਮਿਲੀਭੁਗਤ ਹੈ। ਜਿਸ ਦਾ ਸਭ ਤੋਂ ਵੱਡਾ ਸਬੂਤ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਤਫਤੀਸ਼ ਨੂੰ ਕੋਰਟ ਵਿੱਚੋਂ ਖਾਰਜ ਕਰਵਾਉਣ ਤੋਂ ਸਿੰਧ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸੀਆ ਨੂੰ ਸਜਾਵਾਂ ਦਿਵਾਉਣ ਲਈ ਲੜਾਈ ਲੜਦਾ ਰਹੇ ਗੇ ਇਸ ਲਈ ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ। ਇਸ ਮੌਕੇ ਡਾ. ਮੇਜਰ ਸਿੰਘ,ਬਲਵਿੰਦਰ ਸਿੰਘ ਕੁੰਭੜਾ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਕਰਤਾਰ ਸਿੰਘ,ਇਕਬਾਲ ਸਿੰਘ ਸਾਬਕਾ ਸਰਪੰਚ, ਨਰਿੰਦਰ ਸਿੰਘ ਮੈਣੀ, ਰਣਧੀਰ ਸਿੰਘ ਪ੍ਰੇਮਗੜ, ਤਰਲੋਕ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ,ਬਾਬਾ ਨਰਿੰਦਰ ਸਿੰਘ, ਕੰਵਲਜੀਤ ਸਿੰਘ ਪੱਤੋ,ਸੁਰਿੰਦਰ ਸਿੰਘ ਕੰਡਾਲਾ,ਹਰਜੀਤ ਸਿੰਘ ਜਗੀਰਦਾਰ, ਇਪਇੰਦਰ ਢਿੱਲੋਂ, ਬਲਜੀਤ ਸਿੰਘ ਜਗਤਪੁਰਾ,ਖੰਨਾ ਸਰਪੰਚ ਗੁਰਥਮੜਾ,ਗੁਰਭੇਜ ਸਿੰਘ ਚਹਿਲ, ਹਰਵਿੰਦਰ ਸਿੰਘ, ਲਖਵੀਰ ਸਿੰਘ ਮੋਹਾਲੀ, ਰਜਿੰਦਰ ਸਿੰਘ ਸੇਠੀ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ ।

Jeeo Punjab Bureau

Leave A Reply

Your email address will not be published.