ਸ਼੍ਰੋਮਣੀ ਅਕਾਲੀ ਦਲ ਨੇ ਭਾਈਚਾਰਕ ਸਲਾਹਕਾਰ ਕਮੇਟੀਆਂ ਦੇ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਹਟਾਏ

ਜੀਓ ਪੰਜਾਬ

ਚੰਡੀਗੜ, 2 ਜੂਨ

ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਨ ਹਿਤ ਪਿਛਲੇ ਦਿਨੀ ਵੱਖ-ਵੱਖ ਭਾਈਚਾਰਿਆਂ ਦੀਆਂ ਬਣਾਈਆਂ ਗਈਆਂ ਸਲਾਹਕਾਰ ਕਮੇਟੀਆਂ ਦੀ ਪ੍ਰਧਾਨਗੀ ਖੁਦ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਿਆ ਕਰਨਗੇ।

ਇਸ ਸਬੰਧ ਵਿੱਚ ਜਾਰੀ ਇੱਕ ਪ੍ਰੈਸ ਨੋਟ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਬਣਾਏ ਗਏ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਲਗਾਉਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਰੇ ਭਾਈਚਾਰਿਆਂ ਦਾ ਬੇਹੱਦ ਸਤਿਕਾਰ ਕਰਦਾ ਹੈ  ਅਤੇ ਇਹਨਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਤਨਦੇਹੀ ਦੇ ਨਾਲ ਪਾਰਟੀ ਦੀ ਸੇਵਾ ਕੀਤੀ ਹੈ। ਇਸ ਲਈ ਇਹਨਾਂ ਆਗੂਆਂ ਦੀ ਪਾਰਟੀ ਵਿੱਚ ਸ਼ਕਤੀ ਨੂੰ ਹੋਰ ਵਧਾਉਣ ਵਾਸਤੇ ਅਤੇ ਵੱਖ-ਵੱਖ ਭਾਈਚਾਰਿਆਂ ਵਿੱਚ ਕੰਮ ਕਰਨ ਵਾਲੇ ਆਗੂਆਂ ਦੇ ਤਜਰਬੇ ਦਾ ਹੋਰ ਲਾਭ ਲੈਣ ਵਾਸਤੇ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਵਿਸ਼ੇਸ਼ ਕਮੇਟੀਆਂ ਬਣਾਈਆਂ ਗਈਆਂ ਹਨ। ਪਰ ਕੁਝ ਲੋਕਾਂ ਵੱਲੋਂ ਇਹਨਾਂ ਕਮੇਟੀਆਂ ਦੇ ਕੋਆਰਡੀਨੇਟਰਾਂ ਅਤੇ ਸਹਾਇਕ ਕੋਆਰਡੀਨੇਟਰਾਂ ਦੀ ਨਿਯੁਕਤੀ ਨੂੰ ਲੈ ਕੇ ਗਲਤ ਅਰਥ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਨੂੰ ਰੋਕਦੇ ਹੋਏ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਨੇ ਇਹ ਫੈਸਲਾ ਕੀਤਾ ਹੈ ਕਿ ਉਹ ਇਹਨਾਂ ਸਾਰੇ ਭਾਈਚਾਰਿਆਂ ਦੇ ਆਗੂਆਂ ਦੀਆਂ ਮੀਟਿੰਗਾਂ ਖੁਦ ਆਪ ਕਰਿਆ ਕਰਨਗੇ ਅਤੇ ਵਿੱਚ ਵਿਚਾਲੇ ਕੋਈ ਵੀ ਕੋਆਰਡੀਨੇਟਰ ਜਾਂ ਸਹਾਇਕ ਕੋਆਰਡੀਨੇਟਰ ਨਹੀਂ ਹੋਵੇਗਾ।

Jeeo Punjab Bureau

Leave A Reply

Your email address will not be published.